ਜ਼ਿਲ੍ਹਾ ਐਥਲੈਟਿਕਸ ਮੀਟ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਐਥਲੀਟਾਂ ਨੇ ਜਿੱਤੇ ਪੰਜ ਮੈਡਲ ਇੱਕ ਸੋਨ ਤਗਮਾ, ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ
ਬੇਲਾ, 11 ਅਕਤੂਬਰ (ਮਨਜੀਤ ਸਿੰਘ ਸੈਣੀ)- ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਪੰਜ ਮੈਡਲ ਆਪਣੇ ਨਾਮ ਕੀਤੇ। ਇਨ੍ਹਾਂ ਵਿਚ ਇੱਕ ਸੋਨ ਤਗਮਾ, ਦੋ ਚਾਂਦੀ ਦੇ ਤਗਮੇ ਅਤੇ ਦੋ ਕਾਂਸੀ ਦੇ ਤਗਮੇ ਸ਼ਾਮਲ ਹਨ।
ਜ਼
ਜ਼ਿਲ੍ਹਾ ਅਥਲੈਟਿਕਸ ਮੀਟ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੇ ਪੰਜ ਮੈਡਲ ਜਿੱਤਣ ਵਾਲੇ ਖਿਡਾਰੀ ਪ੍ਰਿੰਸੀਪਲ ਡਿੰਪਲ ਢਿੱਲੋਂ ਅਤੇ ਡੀ.ਪੀ.ਈ. ਜਸਵੰਤ ਸਿੰਘ ਨਾਲ। ਤਸਵੀਰ: ਮਨਜੀਤ ਸਿੰਘ ਸੈਣੀ
12-10-2026
ਬੇਲਾ, 11 ਅਕਤੂਬਰ (ਮਨਜੀਤ ਸਿੰਘ ਸੈਣੀ)- ਪ੍ਰਿੰਸੀਪਲ ਡਿੰਪਲ ਢਿੱਲੋਂ ਦੀ ਯੋਗ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਪੰਜ ਮੈਡਲ ਆਪਣੇ ਨਾਮ ਕੀਤੇ। ਇਨ੍ਹਾਂ ਵਿਚ ਇੱਕ ਸੋਨ ਤਗਮਾ, ਦੋ ਚਾਂਦੀ ਦੇ ਤਗਮੇ ਅਤੇ ਦੋ ਕਾਂਸੀ ਦੇ ਤਗਮੇ ਸ਼ਾਮਲ ਹਨ। ਅਥਲੀਟਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦਾ ਨਾਮ ਖੇਡਾਂ ਦੇ ਖੇਤਰ ਵਿਚ ਹੋਰ ਉੱਚਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀ.ਪੀ.ਈ. ਜਸਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਐਥਲੈਟਿਕਸ ਮੀਟ ਨਹਿਰੂ ਸਟੇਡੀਅਮ, ਰੋਪੜ ਵਿਖੇ ਕਰਵਾਈ ਗਈ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ 19 ਸਾਲਾ ਉਮਰ ਵਰਗ ਵਿਚ ਹਰਮਨਪ੍ਰੀਤ ਕੌਰ ਨੇ ਉੱਚੀ ਛਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਇਸੇ ਉਮਰ ਵਰਗ ਵਿਚ ਰੋਮਨਪ੍ਰੀਤ ਕੌਰ ਨੇ ਉੱਚੀ ਛਾਲ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ, ਜਦਕਿ ਸਿਮਰਨਜੀਤ ਕੌਰ ਨੇ ਤੀਹਰੀ ਛਾਲ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ 14 ਸਾਲਾ ਉਮਰ ਵਰਗ ਵਿਚ ਜਸਵੀਰ ਕੌਰ ਨੇ ਲੰਬੀ ਛਾਲ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। 17 ਸਾਲਾ ਉਮਰ ਵਰਗ ਵਿਚ ਅਰਮਾਨ ਨੇ ਉੱਚੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਨੇ ਮੈਡਲ ਜੇਤੂ ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਸਕੂਲ ਦੇ ਡੀ.ਪੀ.ਈ. ਜਸਵੰਤ ਸਿੰਘ ਨੂੰ ਵੀ ਇਸ ਪ੍ਰਾਪਤੀ ਦਾ ਸਿਹਰਾ ਦਿੰਦਿਆਂ ਕਿਹਾ ਕਿ ਇਹ ਸਭ ਉਨ੍ਹਾਂ ਦੀ ਯੋਗ ਰਹਿਨੁਮਾਈ, ਸਹੀ ਮਾਰਗ ਦਰਸ਼ਨ ਅਤੇ ਨਿਰੰਤਰ ਮਿਹਨਤ ਸਦਕਾ ਸੰਭਵ ਹੋ ਸਕਿਆ ਹੈ। ਸਮੂਹ ਖਿਡਾਰੀਆਂ ਦਾ ਸਕੂਲ ਵਿਖੇ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਪਰੋਕਤ ਖਿਡਾਰੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ।