13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਲਸਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਖ਼ਾਲਸਾ ਸਕੂਲਾਂ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਯੁਵਰਾਜ, ਪ੍ਰਭਜੋਤ ਕੌਰ, ਕਾਰਤਿਕ ਅਤੇ ਮਨਵੀਰ ਸਿੰਘ ਨੇ ਹਾਸਿਲ ਕੀਤਾ ਪਹਿਲਾ ਸਥਾਨ

ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਾਮਪੁਰਾ ਦੇ ਫੁੱਟਬਾਲ ਗਰਾਊਂਡ ਵਿਖੇ ਕਲਸਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਵਿਚ ਦੌੜਾਂ, ਰੱਸਾਕਸ਼ੀ, ਸ਼ਤਰੰਜ, ਯੋਗਾ, ਬੈਡਮਿੰਟਨ ਅਤੇ ਕੁਸ਼ਤੀ ਦੇ ਮੁਕਾਬਲੇ ਹੋਏ।

ਅਜੀਤ ਡੈਸਕ 13-10-2026
ਰੂਪਨਗਰ, 12 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼ਾਮਪੁਰਾ ਦੇ ਫੁੱਟਬਾਲ ਗਰਾਊਂਡ ਵਿਖੇ ਕਲਸਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਵਿਚ ਦੌੜਾਂ, ਰੱਸਾਕਸ਼ੀ, ਸ਼ਤਰੰਜ, ਯੋਗਾ, ਬੈਡਮਿੰਟਨ ਅਤੇ ਕੁਸ਼ਤੀ ਦੇ ਮੁਕਾਬਲੇ ਹੋਏ। ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 100 ਮੀਟਰ ਦੌੜ ਵਿਚ ਲੜਕਿਆਂ ਵਿੱਚੋਂ ਯੁਵਰਾਜ ਅਤੇ ਲੜਕੀਆਂ ਵਿੱਚੋਂ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਰੱਸਾਕਸ਼ੀ ਵਿਚ ਅਦਿੱਤਿਆ, ਸੁਖਮਨ, ਆਰਿਅਨ ਵਰਮਾ, ਅਨਮੋਲਪ੍ਰੀਤ ਸਿੰਘ, ਹਰਫਤਿਹ ਸਿੰਘ, ਨਿਖਿਲ ਕੁਮਾਰ, ਸਿਕੰਦਰ ਸਿੰਘ, ਆਕਾਸ਼ਦੀਪ ਸਿੰਘ, ਸਾਹਿਬਜੋਤ ਸਿੰਘ ਅਤੇ ਹਰਨੂਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ ਵਿਚ ਕਾਰਤਿਕ ਅਤੇ ਮਨਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਸ਼ਤਰੰਜ ਦੇ ਲੜਕਿਆਂ ਦੇ ਮੁਕਾਬਲੇ ਵਿਚ ਖਾਲਸਾ ਮਾਡਲ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਟੀਮ ਵਿਚ ਸੋਹਲਪ੍ਰੀਤ ਸਿੰਘ, ਰਣਵੀਰ ਸਿੰਘ, ਗੁਰਹੀਤ ਸਿੰਘ, ਗੁਰਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਇਸ਼ਨਾਨੰਦਨ ਸ਼ਾਮਲ ਸਨ। ਲੜਕੀਆਂ ਦੇ ਸ਼ਤਰੰਜ ਮੁਕਾਬਲੇ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੀਮ ਵਿਚ ਨਰਗਿਸ, ਲਵਜੀਤ ਕੌਰ, ਜਸਮੀਤ ਕੌਰ, ਨਵਜੋਤ ਕੌਰ ਅਤੇ ਸੁਖਪ੍ਰੀਤ ਕੌਰ ਸ਼ਾਮਲ ਸਨ। ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਖਿਡਾਰੀਆਂ ਅਤੇ ਕੋਚਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਫਲਤਾਵਾਂ ਕੋਚਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹਨ। ਇਸ ਮੌਕੇ ਖ਼ਾਲਸਾ ਮਾਡਲ ਸਕੂਲ ਦੀ ਇੰਚਾਰਜ ਗੁਰਪ੍ਰੀਤ ਕੌਰ, ਗੀਤਾ ਰਾਣੀ, ਬਲਜਿੰਦਰ ਕੌਰ, ਕਿਰਨਜੀਤ ਕੌਰ, ਦੀਕਸ਼ਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਿਸਤਰੀਆਂ , ਮਜ਼ਦੂਰਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਕਿਸੇ ਵੀ ਸਰਕਾਰ ਨੇ ਬਹੁਜਨ ਸਮਾਜ ਦੇ ਲੋਕਾਂ ਦੀ ਬਾਂਹ ਨਹੀਂ ਫੜੀ - ਕਰੀਮਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।