14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੰਭਾਲਣ ਅਤੇ ਸਿਹਤ ਸੇਵਾਵਾਂ ਲਈ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕੀਤੀ ਸ਼ਮੂਲੀਅਤ

ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਸੇਵਾਵਾਂ ਨੂੰ ਡਿਜੀਟਲ ਤਕਨੀਕ ਨਾਲ ਜੋੜਨ, ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਅਤੇ ਸਿਹਤ ਸੇਵਾਵਾਂ ਦੀ ਕਾਰਜਕੁਸ਼ਲਤਾ ਤੇ ਪਾਰਦਰਸ਼ਤਾ ਵਧਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੀ ਪ੍ਰਧਾਨਗੀ ਹੇਠ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏਬੀਡੀਐੱਮ) ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ।

ਅਜੀਤ ਡੈਸਕ 14-10-2026
ਰੂਪਨਗਰ, 13 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਿਹਤ ਸੇਵਾਵਾਂ ਨੂੰ ਡਿਜੀਟਲ ਤਕਨੀਕ ਨਾਲ ਜੋੜਨ, ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੁਚਾਰੂ ਢੰਗ ਨਾਲ ਸੰਭਾਲਣ ਅਤੇ ਸਿਹਤ ਸੇਵਾਵਾਂ ਦੀ ਕਾਰਜਕੁਸ਼ਲਤਾ ਤੇ ਪਾਰਦਰਸ਼ਤਾ ਵਧਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੀ ਪ੍ਰਧਾਨਗੀ ਹੇਠ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏਬੀਡੀਐੱਮ) ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਸ ਵਿੱਚ ਰਾਜ ਪੱਧਰ ਤੋਂ ਪਹੁੰਚੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਭਾਗੀਦਾਰਾਂ ਨੂੰ ਮਿਸ਼ਨ ਦੇ ਉਦੇਸ਼ਾਂ, ਕਾਰਜਪ੍ਰਣਾਲੀ ਅਤੇ ਡਿਜੀਟਲ ਸਿਹਤ ਪ੍ਰਣਾਲੀ ਨਾਲ ਜੁੜਨ ਸਬੰਧੀ ਜਾਣਕਾਰੀ ਦਿੱਤੀ। ਵਰਕਸ਼ਾਪ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ, ਹਸਪਤਾਲਾਂ, ਪ੍ਰਯੋਗਸ਼ਾਲਾਵਾਂ, ਨਰਸਿੰਗ ਹੋਮਾਂ ਅਤੇ ਅਲਟਰਾਸਾਊਂਡ ਸਕੈਨ ਕੇਂਦਰਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਦਾ ਮੁੱਖ ਉਦੇਸ਼ ਸਿਹਤ ਸੰਸਥਾਵਾਂ ਨੂੰ ਡਿਜੀਟਲ ਸਿਹਤ ਪ੍ਰਣਾਲੀ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਸਿਵਲ ਸਰਜਨ ਡਾ. ਵਿਵੇਕ ਕੁਮਾਰ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਸਿਹਤ ਸੇਵਾਵਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਵਰਕਸ਼ਾਪ ਦੌਰਾਨ ਰਾਜ ਪੱਧਰ ਤੋਂ ਪਹੁੰਚੇ ਜੁਆਇੰਟ ਡਾਇਰੈਕਟਰ ਏਬੀਡੀਐੱਮ ਮੈਡਮ ਵਸੁੰਧਰਾ, ਮੈਡਮ ਗਗਨ ਸਿੱਧੂ ਅਤੇ ਅਕਸ਼ੇ ਕੁਮਾਰ ਨੇ ਮਿਸ਼ਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਐੱਚ.ਐੱਮ.ਆਈ.ਐੱਸ. ਕੋਆਰਡੀਨੇਟਰ ਮੋਹਿਤ ਕੁਮਾਰ ਅਤੇ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਲਖਵੀਰ ਸਿੰਘ ਨੇ ਦੱਸਿਆ ਕਿ ਆਭਾ ਨੰਬਰ ਵਿਅਕਤੀ ਦੀ ਵਿਲੱਖਣ ਡਿਜੀਟਲ ਸਿਹਤ ਪਛਾਣ ਹੈ, ਜਿਸ ਰਾਹੀਂ ਉਹ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿਚ ਜੋੜ ਅਤੇ ਸੰਭਾਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਸਿਹਤ ਰਿਕਾਰਡ ਤੱਕ ਪਹੁੰਚ ਉਸ ਦੀ ਸਹਿਮਤੀ ਅਤੇ ਲਾਗੂ ਨਿਯਮਾਂ ਅਨੁਸਾਰ ਹੀ ਹੋਣੀ ਚਾਹੀਦੀ ਹੈ। ਡਿਜੀਟਲ ਸਿਹਤ ਸੇਵਾਵਾਂ ਦੀ ਵਰਤੋਂ ਦੌਰਾਨ ਮਰੀਜ਼ਾਂ ਦੀ ਨਿੱਜਤਾ, ਡਾਟਾ ਸੁਰੱਖਿਆ ਅਤੇ ਗੁਪਤਤਾ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨੋਡਲ ਅਫ਼ਸਰ ਈ-ਗਵਰਨੈਂਸ, ਪੀਐੱਚਐੱਸਸੀ ਮਨਜੋਤ ਸਿੰਘ ਅਤੇ ਪ੍ਰੋਜੈਕਟ ਇੰਚਾਰਜ ਈ-ਸੁਸ਼ਰਤ ਸੌਰਵ ਕੁਮਾਰ ਨੇ ਵੀ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਪਣੇ ਅਦਾਰਿਆਂ ਵਿਚ ਡਿਜੀਟਲ ਸਿਹਤ ਪ੍ਰਣਾਲੀ ਸਬੰਧੀ ਜਾਗਰੂਕਤਾ ਵਧਾਉਣ ਅਤੇ ਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਰੂਪਨਗਰ ਡਾ. ਲਵਲੀਨ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰਿਤੂ ਅਤੇ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਨੰਨੇ ਬੱਚੇ ਲਵਿਤ ਸ਼ਾਰਧਾ ਨੇ ਕੀਤਾ ਰਾਮ - ਲੀਲ੍ਹਾ ਦੀ ਤੀਸਰੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਕਿਸਾਨੀ ਮੰਗਾ ਸਬੰਧੀ ਅੱਜ ਦਿੱਤਾ ਜਾਵੇਗਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।