15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਨੁਪਲੀ ਦਫ਼ਤਰ ਵਿਖੇ ਨਵੇਂ ਐਸ . ਡੀ . ਓ . ਇੰਜ . ਸੁਖਚੈਨ ਸਿੰਘ ਨੇ ਅਹੁਦਾ ਸੰਭਾਲਿਆ

ਢੇਰ, 14 ਅਕਤੂਬਰ (ਸ਼ਿਵ ਕੁਮਾਰ ਕਾਲੀਆ)- ਬਿਜਲੀ ਬੋਰਡ ਭਨੁਪਲੀ ਦਫ਼ਤਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ, ਦਫ਼ਤਰੀ ਸਟਾਫ਼ ਵਲੋਂ ਨਵੇਂ ਤੈਨਾਤ ਹੋਏ ਐਸ. ਡੀ.

ਅਜੀਤ ਡੈਸਕ 15-10-2026
ਢੇਰ, 14 ਅਕਤੂਬਰ (ਸ਼ਿਵ ਕੁਮਾਰ ਕਾਲੀਆ)- ਬਿਜਲੀ ਬੋਰਡ ਭਨੁਪਲੀ ਦਫ਼ਤਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ, ਦਫ਼ਤਰੀ ਸਟਾਫ਼ ਵਲੋਂ ਨਵੇਂ ਤੈਨਾਤ ਹੋਏ ਐਸ. ਡੀ. ਓ. ਇੰਜ ਸੁਖਚੈਨ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਸਮਾਗਮ ਦੀ ਸ਼ੁਰੂਆਤ ਵਿਚ, ਦਫ਼ਤਰੀ ਸਟਾਫ਼ ਨੇ ਐਸ. ਡੀ. ਓ. ਸੁਖਚੈਨ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਸਟਾਫ਼ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।ਆਪਣੇ ਸੰਬੋਧਨ ਵਿਚ ਐਸ ਡੀ ਓ ਸੁਖਚੈਨ ਸਿੰਘ ਨੇ ਸਟਾਫ਼ ਦੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਦਫ਼ਤਰ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਸਟਾਫ਼ ਨਾਲ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦਹੁਰਾਈ। ਇਸ ਮੌਕੇ ਦਫ਼ਤਰੀ ਸਟਾਫ਼ ਅਤੇ ਹੋਰ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਨੇ ਸੁਖਚੈਨ ਸਿੰਘ ਦੇ ਨਾਲ ਕੰਮ ਕਰਨ ਲਈ ਉਤਸ਼ਾਹ ਪ੍ਰਗਟਾਇਆ ਅਤੇ ਦਫ਼ਤਰ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਕਰੂਰਾ ਵਿਖੇ ਵਿਧਾਇਕ ਐਡਵੋਕੇਟ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਦੀ ਰੁਪਏ ਦੀ ਗ੍ਰਾਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।