ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਕਰਵਾਏ ਰੱਸਾਕਸ਼ੀ ਦੇ ਮੁਕਾਬਲੇ
ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਰੱਸਾਕੱਸੀ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਹੋਏ ਲੜਕਿਆਂ ਦੇ ਮੁਕਾਬਲਿਆਂ ਦੀ ਸੁਰੂਆਤ ਸਟੇਟ ਅਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆਂ (ਸਰਕਾਰੀ ਕੰਨਿਆ ਸਕੂਲ ਸ੍ਰੀ ਚਮਕੌਰ ਸਾਹਿਬ) ਨੇ ਕਰਵਾਈ। ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਰੱਸਾ ਕੱਸੀ ਦੇ ਅੰਡਰ-14 ਸਾਲਾਂ ਵਰਗ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਜੀਨਅਸ ਪਬਲਿਕ ਸਕੂਲ ਸੋਲਖੀਆਂ, ਦੂਜਾ ਸਥਾਨ ਗਾਰਡਨ ਵੈਲੀ ਸਕੂਲ ਬੇਲਾ ਤੇ ਤੀਜਾ ਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀ.
ਸ੍ਰੀ ਚਮਕੌਰ ਸਾਹਿਬ, 14 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਰੱਸਾਕੱਸੀ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਹੋਏ ਲੜਕਿਆਂ ਦੇ ਮੁਕਾਬਲਿਆਂ ਦੀ ਸੁਰੂਆਤ ਸਟੇਟ ਅਵਾਰਡੀ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆਂ (ਸਰਕਾਰੀ ਕੰਨਿਆ ਸਕੂਲ ਸ੍ਰੀ ਚਮਕੌਰ ਸਾਹਿਬ) ਨੇ ਕਰਵਾਈ। ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਰੱਸਾ ਕੱਸੀ ਦੇ ਅੰਡਰ-14 ਸਾਲਾਂ ਵਰਗ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਜੀਨਅਸ ਪਬਲਿਕ ਸਕੂਲ ਸੋਲਖੀਆਂ, ਦੂਜਾ ਸਥਾਨ ਗਾਰਡਨ ਵੈਲੀ ਸਕੂਲ ਬੇਲਾ ਤੇ ਤੀਜਾ ਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀ. ਸੈ. ਸਕੂਲ ਸ੍ਰੀ ਚਮਕੌਰ ਸਾਹਿਬ ਨੇ ਹਾਸਲ ਕੀਤਾ। ਅੰਡਰ-17 ਸਾਲਾਂ ਵਰਗ ਵਿਚ ਵੀ ਜੀਨੀਅਸ ਪਬਲਿਕ ਸਕੂਲ ਸੋਲਖੀਆਂ, ਦੂਜਾ ਸਥਾਨ ਸ:ਸ:ਸ.ਸ ਸਿੰਘ ਭਗਵੰਤਪੁਰਾ ਅਤੇ ਤੀਜਾ ਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਸ੍ਰੀ ਚਮਕੌਰ ਸਾਹਿਬ ਨੇ ਹਾਸਲ ਕੀਤਾ। ਇਸੇ ਤਰਾਂ ਅੰਡਰ-19 ਸਾਲਾਂ ਵਰਗ ਵਿਚ ਪਹਿਲਾ ਸਥਾਨ ਗਾਰਡਨ ਵੈਲੀ ਸਕੂਲ ਬੇਲਾ, ਦੂਜਾ ਸਥਾਨ ਜੀਨੀਅਸ ਪਬਲਿਕ ਸਕੂਲ ਸੌਲਖੀਆਂ ਤੇ ਤੀਜਾ ਸਥਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਹਾਸਲ ਕਰਕੇ ਆਪੋ ਆਪਣੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਇਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ, ਇਹ ਜਿਥੇ ਸਾਡੇ ਸਰੀਰਕ ਤੇ ਮਾਨਸਿਕ ਪੱਧਰ ਨੂੰ ਮਜਬੂਤ ਕਰਦੀਆਂ ਹਨ, ਉਥੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਵਧਾਉਦੀਆਂ ਹਨ। ਖੇਡਾਂ ਦੇ ਅੰਤ ਵਿਚ ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਖਿਡਾਰੀਆਂ ਵਲੋਂ ਜਾਬਤੇ ਵਿਚ ਰਹਿ ਕੇ ਖੇਡਾਂ ਵਿਚ ਲਏ ਹਿੱਸੇ ਲਈ ਅਤੇ ਖੇਡ ਅਧਿਆਪਕਾਂ ਵਲੋਂ ਦਿੱਤੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਹਰਮਨਦੀਪ ਸਿੰਘ ਸੰਧੂ, ਗੁਰਵਿੰਦਰ ਸਿੰਘ ਮਕੜੋਨਾ, ਗੁਰਜੀਤ ਸਿੰਘ ਭੱਟੀ, ਅਮਨਦੀਪ ਸਿੰਘ, ਪੰਕਜ ਵਸ਼ਿਸਟ, ਸੁਰਮੁੱਖ ਸਿੰਘ, ਦਵਿੰਦਰ ਸਿੰਘ ਮਕੜੋਨਾ, ਅਵਤਾਰ ਸਿੰਘ ਪੱਪਾ, ਪਰਮਜੀਤ ਸਿੰਘ ਰਤਨਗੜ੍ਹ, ਨਰਿੰਦਰ ਸਿੰਘ ਸੈਣੀ, ਰੇਨੂ, ਨੇਤਰ ਸਿੰਘ, ਸਤਨਾਮ ਸਿੰਘ ਆਦਿ ਨੇ ਸਹਿਯੋਗ ਦਿੱਤਾ।