16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫੂਲ ਕਲਾਂ ਵਿਖੇ ਕਿਸਾਨ ਮੇਲਾ ਅੱਜ

ਰੂਪਨਗਰ, 15 ਅਕਤੂਬਰ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਦੇ ਖੇਤਰੀ ਫਾਰਮ ਪਿੰਡ ਫੂਲ ਕਲਾਂ ਨੇੜੇ ਆਈ. ਆਈ.

ਅਜੀਤ ਡੈਸਕ 16-10-2026
ਰੂਪਨਗਰ, 15 ਅਕਤੂਬਰ (ਯਸ਼ਵੰਤ ਬੱਸੀ)-ਕ੍ਰਿਸ਼ੀ ਵਿਗਿਆਨ ਕੇਂਦਰ ਰੂਪਨਗਰ ਦੇ ਖੇਤਰੀ ਫਾਰਮ ਪਿੰਡ ਫੂਲ ਕਲਾਂ ਨੇੜੇ ਆਈ.ਆਈ.ਟੀ. ਰੂਪਨਗਰ ਵਿਖੇ ਅੱਜ 16 ਅਕਤੂਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਨਵੀਆਂ ਤਕਨੀਕਾਂ, ਸੁਧਰੇ ਬੀਜਾਂ ਅਤੇ ਵਿਗਿਆਨਕ ਖੇਤੀ ਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਰੂਪਨਗਰ ਦੇ ਐਸੋਸੀਏਟ ਡਾਇਰੈਕਟਰ ਡਾ. ਸਤਬੀਰ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਤ ਵੱਖ-ਵੱਖ ਫ਼ਸਲਾਂ ਦੇ ਸੁਧਰੇ ਬੀਜ ਅਤੇ ਖੇਤੀਬਾੜੀ ਨਾਲ ਸਬੰਧਤ ਸਾਹਿਤ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਕੰਪਨੀਆਂ ਵਲੋਂ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ, ਜਿੱਥੇ ਕਿਸਾਨਾਂ ਨੂੰ ਖੇਤੀਬਾੜੀ ਨਾਲ ਜੁੜੀਆਂ ਨਵੀਆਂ ਤਕਨੀਕਾਂ, ਖੇਤੀ ਸੰਦਾਂ ਅਤੇ ਹੋਰ ਲਾਹੇਵੰਦ ਜਾਣਕਾਰੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਹਨਾਂ ਇਲਾਕੇ ਦੇ ਸਮੂਹ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਅਤੇ ਖੇਤੀ ਮਾਹਿਰਾਂ ਤੋਂ ਜਾਣਕਾਰੀ ਪ੍ਰਾਪਤ ਕਰਕੇ ਇਸ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਰੂਪਨਗਰ ਨੇੜੇ 18 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤ ’ ਚ ਮੌਤ , ਪਰਿਵਾਰ ਵਲੋਂ ਕਤਲ ਦਾ ਸ਼ੱਕ ਸਿਰ ’ਤੇ ਡੂੰਘੀਆਂ ਸੱਟਾਂ ਦੇ... ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।