16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਐਕਟਿਵਾ , ਮੋਟਰਸਾਈਕਲ ਦੀ ਟੱਕਰ ’ ਚ ਇੱਕ ਮੌਤ

ਭਰਤਗੜ੍ਹ, 15 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਸਰਵਿਸ ਮਾਰਗ ’ਤੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋਣ ਨਾਲ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਾਈਕਲ ਚਾਲਕ ਵੀ ਮਾਮੂਲੀ ਜ਼ਖਮੀ ਹੋਇਆ ਹੈ। ਪੁਲਿਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਬ.

ਹਾਦਸੇ ਮਗਰੋਂ ਨੁਕਸਾਨੀ ਹੋਈ ਐਕਟਿਵਾ। ਤਸਵੀਰ: ਅਜੀਤ 16-10-2026
ਭਰਤਗੜ੍ਹ, 15 ਅਕਤੂਬਰ (ਜਸਬੀਰ ਸਿੰਘ ਬਾਵਾ)-ਸਥਾਨਕ ਸਰਵਿਸ ਮਾਰਗ ’ਤੇ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋਣ ਨਾਲ ਵਾਪਰੇ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਾਈਕਲ ਚਾਲਕ ਵੀ ਮਾਮੂਲੀ ਜ਼ਖਮੀ ਹੋਇਆ ਹੈ। ਪੁਲਿਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਬ. ਇੰਸ. ਸਰਤਾਜ ਸਿੰਘ ਅਤੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਐਕਟਿਵਾ ਚਾਲਕ ਭਰਤਗੜ੍ਹ ਤੋਂ ਸਰਾਏ-ਭਰਤਗੜ੍ਹ ਪਾਸੇ ਜਾ ਰਿਹਾ ਹੈ, ਨੂੰ ਸਾਹਮਣਿਓਂ ਆ ਰਹੇ ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਹਾਦਸਾ ਵਾਪਰਿਆ ਹੈ, ਐਕਟਿਵਾ ਚਾਲਕ ਦੇ ਰਿਸ਼ਤੇਦਾਰ ਨੇ ਇਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਪੁਜਾਇਆ ਸੀ, ਸਬੰਧਿਤ ਡਾਕਟਰ ਨੇ ਐਕਟਿਵਾ ਚਾਲਕ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖ਼ਤ ਸੱਜਣ ਸਿੰਘ (36) ਪੁੱਤਰ ਬਲਵਿੰਦਰ ਸਿੰਘ, ਵਾਸੀ: ਭਰਤਗੜ੍ਹ, ਥਾਣਾ ਸ੍ਰੀ ਕੀਰਤਪੁਰ ਸਾਹਿਬ ਵਜੋਂ ਕਰਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ’ਚ ਪੋਸਟ ਮਾਰਟਮ ਕਰਵਾਉਣ ਮਗਰੋਂ ਲਾਸ਼ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ ਹੈ ਅਤੇ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨਾਂ ਦੇ ਆਧਾਰ ’ਤੇ ਲੋੜੀਂਦੀਆਂ ਧਾਰਾਵਾਂ ਤਹਿਤ ਮੋਟਰਸਾਈਕਲ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਪਿਛਲੀ ਖ਼ਬਰ ਕੌਂਸਲਰ ਤੇ ਪ੍ਰਾਪਰਟੀ ਡੀਲਰ ਮਨਦੀਪ ਸਿੰਘ ਬਾਜਵਾ ਦੇ ਬਿਆਨਾਂ ’ ਤੇ ਪੁਲਿਸ ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ ਯੋਗ ਉਮੀਦਵਾਰਾਂ ਨੂੰ ਮਿਲੇਗੀ 18,500 ਰੁਪਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।