16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਾਬਕਾ ਸਪੀਕਰ ਰਾਣਾ ਕੇ . ਪੀ . ਦਾ ਝੋਟੇ ਦੇ ਕਤਲ ਮਾਮਲੇ ’ ਤੇ ਆਪ ਸਰਕਾਰ ’ ਤੇ ਤਿੱਖਾ ਹਮਲਾ ਸੂਬਾ ਸਰਕਾਰ ਦੱਸੇ ਕਿ ਆਖਰ ਨਸ਼ਾ ਤਸਕਰ ਨੂੰ ਅਸਲਾ ਲਾਇਸੈਂਸ ਕਿਵੇਂ ਅਤੇ ਕਿਸਦੀ ਸ਼ਹਿ ਤੇ ਮਿਲਿਆ-ਰਾਣਾ ਕੇ. ਪੀ. ਸਿੰਘ

ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਝੋਟੇ ਦੇ ਕਤਲ ਮਾਮਲੇ ਨੇ ਸੂਬੇ ਦੀ ਸਿਆਸਤ ਗਰਮਾ ਦਿੱਤੀ ਹੈ। ਸਾਬਕਾ ਸਪੀਕਰ ਪੰਜਾਬ ਰਾਣਾ ਕੇ.

ਨੰਗਲ ’ਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਪ੍ਰੈੱਸ ਕਾਨਫ਼ਰੰਸ ਨੂੰ ਸਾਥੀਆਂ ਸਮੇਤ ਸੰਬੋਧਨ ਕਰਦੇ ਹੋਏ। 16-10-2026
ਨੰਗਲ, 15 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਝੋਟੇ ਦੇ ਕਤਲ ਮਾਮਲੇ ਨੇ ਸੂਬੇ ਦੀ ਸਿਆਸਤ ਗਰਮਾ ਦਿੱਤੀ ਹੈ। ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਨੇ ਇਸ ਘਟਨਾ ਨੂੰ ਲੈ ਕੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਅਜਿਹੀ ਵਾਰਦਾਤ ਨੂੰ ਰੋਕਿਆ ਜਾ ਸਕਦਾ ਸੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਝੋਟਾ ਲਗਾਤਾਰ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਿਹਾ ਸੀ। ਉਸ ਦੀ ਹੱਤਿਆ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਪੁੱਛਿਆ ਕਿ ਨਸ਼ਾ ਤਸਕਰਾਂ ਨੂੰ ਸਿਆਸੀ ਜਾਂ ਪ੍ਰਸ਼ਾਸਨਿਕ ਸਹਾਰਾ ਕਿਉਂ ਮਿਲ ਰਿਹਾ ਹੈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਥਿਤ ਨਸ਼ਾ ਸੁਦਾਗਰ ਨੂੰ ਅਸਲੇ ਦਾ ਲਾਇਸੈਂਸ ਕਿਸ ਦੀ ਸ਼ਹਿ ’ਤੇ ਮਿਲਿਆ? ਉਨ੍ਹਾਂ ਮੰਗ ਕੀਤੀ ਕਿ ਲਾਇਸੈਂਸ ਜਾਰੀ ਕਰਨ ਦੀ ਪੂਰੀ ਜਾਂਚ ਕਰਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਹਿਯੋਗੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਰਾਣਾ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਲਾਜ਼ਮੀ ਹੈ। ਦੂਜੇ ਪਾਸੇ ਉਨ੍ਹਾਂ ਦੋਸ਼ ਲਾਇਆ ਕਿ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਵਿਚ ਚਿੱਟੇ ਦੀ ਕਥਿਤ ਖੁੱਲ੍ਹੀ ਵਿਕਰੀ ਹੋ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਬਰਬਾਦੀ ਵੱਲ ਧੱਕੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸ਼ਨ ਤੇ ਗੰਭੀਰ ਆਰੋਪ ਲਾਉਂਦੀਆਂ ਪੁਲਿਸ ਦੀ ਕਾਰਗੁਜਾਰੀ ਦੀ ਕਰੜੀ ਨੁਕਤਾਚੀਨੀ ਕੀਤੀ।
ਪਿਛਲੀ ਖ਼ਬਰ ਆਰ . ਬੀ . ਯੂ . ਵਿਖੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਕਾਨਫ਼ਰੰਸ ਅਗਲੀ ਖ਼ਬਰ ਜੋਗੀ ਅੱਲਾ ਯਾਰ ਖਾਂ ਦੀ ਯਾਦ ਨੂੰ ਸਮਰਪਿਤ ਦਸਤਾਰਬੰਦੀ ਅਤੇ ਕੀਰਤਨ ਦਰਬਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।