17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨੇਚਰ ਸਟੱਡੀ ਕੈਂਪ ਲਈ ਜ਼ਿਲ੍ਹੇ ’ਚੋਂ 50 ਵਿਦਿਆਰਥੀ ਮੋਰਨੀ ਹਿਲਜ਼ ਲਈ ਰਵਾਨਾ

ਰੂਪਨਗਰ, 16 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਦੀ ਪਹਿਲਕਦਮੀ ਤਹਿਤ ਵਿਦਿਆਰਥੀਆਂ ਵਿਚ ਕੁਦਰਤ ਅਤੇ ਕੁਦਰਤੀ ਸਾਧਨਾਂ ਪ੍ਰਤੀ ਸਨੇਹ ਅਤੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 50 ਵਿਦਿਆਰਥੀਆਂ ਦੀ ਟੋਲੀ ਨੂੰ ਪ੍ਰਿੰਸੀਪਲ ਸੰਦੀਪ ਕੌਰ ਨੇ ਰੂਪਨਗਰ ਤੋਂ ਰਵਾਨਾ ਕੀਤਾ। ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਗਏ ਇਹ ਵਿਦਿਆਰਥੀ ਜਿੱਥੇ ਸਿੱਧੇ ਤੌਰ ’ਤੇ ਕੁਦਰਤ ਨਾਲ ਜੁੜਨਗੇ, ਉੱਥੇ ਹੀ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਸੰਭਾਲ ਦੇ ਸੰਕਲਪਾਂ ਤੋਂ ਜਾਣੂ ਵੀ ਕਰਵਾਇਆ ਜਾਵੇਗਾ।

ਅਜੀਤ ਡੈਸਕ 17-10-2026
ਰੂਪਨਗਰ, 16 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਦੀ ਪਹਿਲਕਦਮੀ ਤਹਿਤ ਵਿਦਿਆਰਥੀਆਂ ਵਿਚ ਕੁਦਰਤ ਅਤੇ ਕੁਦਰਤੀ ਸਾਧਨਾਂ ਪ੍ਰਤੀ ਸਨੇਹ ਅਤੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 50 ਵਿਦਿਆਰਥੀਆਂ ਦੀ ਟੋਲੀ ਨੂੰ ਪ੍ਰਿੰਸੀਪਲ ਸੰਦੀਪ ਕੌਰ ਨੇ ਰੂਪਨਗਰ ਤੋਂ ਰਵਾਨਾ ਕੀਤਾ। ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਗਏ ਇਹ ਵਿਦਿਆਰਥੀ ਜਿੱਥੇ ਸਿੱਧੇ ਤੌਰ ’ਤੇ ਕੁਦਰਤ ਨਾਲ ਜੁੜਨਗੇ, ਉੱਥੇ ਹੀ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਸੰਭਾਲ ਦੇ ਸੰਕਲਪਾਂ ਤੋਂ ਜਾਣੂ ਵੀ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਾਤਾਵਰਨ ਟੀਮ ਦੇ ਮੈਂਬਰ ਕੁਲਵੰਤ ਸਿੰਘ ਕੋਟਲਾ ਨਿਹੰਗ ਨੇ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ, ਸਰਕਾਰੀ ਹਾਈ ਸਕੂਲ ਫੱਸੇ, ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਸਰਕਾਰੀ ਹਾਈ ਸਕੂਲ ਦਸਗਰਾਈਂ, ਸਰਕਾਰੀ ਮਿਡਲ ਸਕੂਲ ਰੰਗੀਲਪੁਰ ਦੇ ਵਿਦਿਆਰਥੀ ਭਾਗ ਲੈ ਰਹੇ ਹਨ। ਇਸ ਕੈਂਪ ਵਿਚ ਸ਼ਰਨਜੀਤ ਕੌਰ, ਕੁਲਜਿੰਦਰ ਕੌਰ, ਧਰਮਿੰਦਰ ਸਿੰਘ ਭੰਗੂ, ਓਮ ਪ੍ਰਕਾਸ਼, ਗੁਰਪ੍ਰੀਤ ਸਿੰਘ ਫੱਸੇ, ਸਤਨਾਮ ਸਿੰਘ, ਅਮਰ ਲਤਾ ਅਤੇ ਸੁਮਨ ਲਤਾ ਬਤੌਰ ਰਿਸੋਰਸ ਪਰਸਨ ਅਤੇ ਗਾਈਡ ਵਜੋਂ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ 20 ਲੱਖ ਦੇ ਖੇਡ ਮੈਦਾਨ ਨਾਲ ਰਾਏਪੁਰ ਅੱਪਰ ਨੂੰ ਨਵੀਂ ਸੌਗਾਤ , ਬੈਂਸ ਨੇ 5 ਲੱਖ ਦੀ ਹੋਰ ਗਰਾਂਟ ਐਲਾਨੀ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨਾਲ ਸੰਬੰਧਿਤ ਡਾ. ਸ਼ੈਲਜਾ ਗੌਤਮ ਡੀ.ਐੱਮ.ਸੀ. ਲੁਧਿਆਣਾ ਵਿਖੇ ਨਿਯੁਕਤ ਹੋਈ ਸੀਨੀਅਰ ਮੈਡੀਕਲ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।