ਪਿੰਡ ਮੁੰਨੇ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
ਨੂਰਪੁਰ ਬੇਦੀ, 16 ਅਕਤੂਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੇ ਮਕਸਦ ਨਾਲ ਪਿੰਡ ਮੁੰਨੇ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ।
ਅਜੀਤ ਡੈਸਕ
17-10-2026