ਅਕਾਲੀ ਆਗੂ ਭਾਉਵਾਲ ਵਲੋਂ ਡੋਰ - ਟੂ - ਡੋਰ ਮੁਹਿੰਮ ਤਹਿਤ ਲੋਕਾਂ ਤੋਂ ਮੈਨੀਫੈਸਟੋ ਲਈ ਸੁਝਾਅ ਕੀਤੇ ਪ੍ਰਾਪਤ
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੇ ਮੈਨੀਫੈਸਟੋ ਨੂੰ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਦੇ ਅਨੁਸਾਰ ਤਿਆਰ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਮੁਹਿੰਮ ਤਹਿਤ ਅੱਜ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਭਾਉਵਾਲ ਵਲੋਂ ਪਿੰਡ ਭਾਉਵਾਲ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਪਾਰਟੀ ਦੇ ਆਉਣ ਵਾਲੇ ਮੈਨੀਫੈਸਟੋ ਸਬੰਧੀ ਸੁਝਾਅ ਪ੍ਰਾਪਤ ਕੀਤੇ।
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੇ ਮੈਨੀਫੈਸਟੋ ਨੂੰ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਦੇ ਅਨੁਸਾਰ ਤਿਆਰ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਮੁਹਿੰਮ ਤਹਿਤ ਅੱਜ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਭਾਉਵਾਲ ਵਲੋਂ ਪਿੰਡ ਭਾਉਵਾਲ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਪਾਰਟੀ ਦੇ ਆਉਣ ਵਾਲੇ ਮੈਨੀਫੈਸਟੋ ਸਬੰਧੀ ਸੁਝਾਅ ਪ੍ਰਾਪਤ ਕੀਤੇ। ਇਸ ਮੁਹਿੰਮ ਦੌਰਾਨ ਭਾਉਵਾਲ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਲੋੜਾਂ ਅਤੇ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਪਾਰਟੀ ਦੇ ਮੈਨੀਫੈਸਟੋ ਵਿਚ ਸ਼ਾਮਿਲ ਕਰਨ ਲਈ ਸੁਝਾਅ ਇਕੱਠੇ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਮ ਲੋਕਾਂ ਦੀ ਰਾਇ ਬਹੁਤ ਮਹੱਤਵਪੂਰਨ ਹੁੰਦੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਹੀ ਉਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ, ਤਾਂ ਜੋ ਮੈਨੀਫੈਸਟੋ ਨੂੰ ਜਨਤਾ ਦੀਆਂ ਭਾਵਨਾਵਾਂ ਅਤੇ ਜ਼ਮੀਨੀ ਹਕੀਕਤਾਂ ਦੇ ਅਨੁਕੂਲ ਬਣਾਇਆ ਜਾ ਸਕੇ। ਭਾਉਵਾਲ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਰਾਇ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਖੁੱਲ੍ਹ ਕੇ ਪਾਰਟੀ ਤੱਕ ਪਹੁੰਚਾਉਣ, ਤਾਂ ਜੋ ਲੋਕਾਂ ਦੀਆਂ ਉਮੀਦਾਂ ਅਨੁਸਾਰ ਮੈਨੀਫੈਸਟੋ ਤਿਆਰ ਕਰਨ ਵਿਚ ਸਹਿਯੋਗ ਮਿਲ ਸਕੇ।