ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ 24 ਤੋਂ 26 ਅਕਤੂਬਰ ਨੂੰ ਮਨਾਇਆ ਜਾਵੇਗਾ
ਮੋਰਿੰਡਾ, 17 ਅਕਤੂਬਰ (ਪ੍ਰਿਤਪਾਲ ਸਿੰਘ)-ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮੋਰਿੰਡਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਹਰੀਪਾਲ ਨੇ ਦੱਸਿਆ ਕਿ ਸਮੂਹ ਵਾਲਮੀਕਿ ਸਭਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਅਜੀਤ ਡੈਸਕ
18-10-2026