19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਰੂਪਨਗਰ ’ਚ ਵਿਰਾਸਤੀ ਸੰਧੀ ਸਥਾਨ ਦੀ ਸੰਭਾਲ ਤੇ ਬੁਨਿਆਦੀ ਸਹੂਲਤਾਂ ਲਈ ਐਮ.ਪੀ. ਲੈੱਡ ਫ਼ੰਡ ’ਚੋਂ 10 ਲੱਖ ਰੁਪਏ ਦੇਣ ਦਾ ਐਲਾਨ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰੂਪਨਗਰ ਵਿਖੇ ਸਤਲੁਜ ਦਰਿਆ ਦੇ ਕੰਢੇ ਸਥਿਤ ਇਤਿਹਾਸਕ ਵਿਰਾਸਤੀ ਚੌਕੀ ਸਰਕਾਰ-ਏ-ਖ਼ਾਲਸਾ ਨੂੰ ਕੌਮੀ ਪੱਧਰ ’ਤੇ ਪਛਾਣ ਦਿਵਾਉਣ ਅਤੇ ਇਸ ਨੂੰ ਕੂਟਨੀਤਿਕ ਵਿਰਾਸਤ ਯਾਦਗਾਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਇਤਿਹਾਸਕ ਸਥਾਨ ਦੀ ਸੰਭਾਲ, ਚੱਲ ਰਹੇ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਆਉਣ ਵਾਲੇ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਆਪਣੇ ਐਮ.

ਅਜੀਤ ਡੈਸਕ 19-10-2026
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰੂਪਨਗਰ ਵਿਖੇ ਸਤਲੁਜ ਦਰਿਆ ਦੇ ਕੰਢੇ ਸਥਿਤ ਇਤਿਹਾਸਕ ਵਿਰਾਸਤੀ ਚੌਕੀ ਸਰਕਾਰ-ਏ-ਖ਼ਾਲਸਾ ਨੂੰ ਕੌਮੀ ਪੱਧਰ ’ਤੇ ਪਛਾਣ ਦਿਵਾਉਣ ਅਤੇ ਇਸ ਨੂੰ ਕੂਟਨੀਤਿਕ ਵਿਰਾਸਤ ਯਾਦਗਾਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਇਤਿਹਾਸਕ ਸਥਾਨ ਦੀ ਸੰਭਾਲ, ਚੱਲ ਰਹੇ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਆਉਣ ਵਾਲੇ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਆਪਣੇ ਐਮ.ਪੀ. ਲੈੱਡ ਫ਼ੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਇਤਿਹਾਸਕ ਸਥਾਨ ਦੇ ਦੌਰੇ ਦੌਰਾਨ ਸੰਧੂ ਨੇ ਕਿਹਾ ਕਿ 26 ਅਕਤੂਬਰ, 1831 ਨੂੰ ਇਸੇ ਸਥਾਨ ’ਤੇ ਸਿੱਖ ਸਾਮਰਾਜ ਦੇ ਮਹਾਰਾਜਾ ਰਣਜੀਤ ਸਿੰਘ ਅਤੇ ਉਸ ਸਮੇਂ ਦੇ ਬਰਤਾਨਵੀ ਗਵਰਨਰ-ਜਨਰਲ ਲਾਰਡ ਵਿਲੀਅਮ ਬੈਂਟਿੰਕ ਵਿਚਕਾਰ ਹੋਈ ਮੁਲਾਕਾਤ ਭਾਰਤ ਦੇ ਕੂਟਨੀਤਕ ਇਤਿਹਾਸ ਦਾ ਮਹੱਤਵਪੂਰਨ ਅਧਿਆਇ ਹੈ। ਸੰਧੂ ਨੇ ਦੱਸਿਆ ਕਿ ਉਹ ਬੀਤੀ 12 ਅਗਸਤ ਨੂੰ ਰਾਜ ਸਭਾ ਵਿਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾ ਕੇ ਕੇਂਦਰ ਸਰਕਾਰ ਤੋਂ ਇੱਥੇ ‘ਮਹਾਰਾਜਾ ਰਣਜੀਤ ਸਿੰਘ ਰੋਪੜ ਡਿਪਲੋਮੈਟਿਕ ਹੈਰੀਟੇਜ ਮੈਮੋਰੀਅਲ’ ਸਥਾਪਿਤ ਕਰਨ ਦੀ ਮੰਗ ਕਰ ਚੁੱਕੇ ਹਨ। ਉਨ੍ਹਾਂ ਕਿਹਾ ਇਸ ਸਥਾਨ ਨੂੰ ਢੁਕਵੇਂ ਢੰਗ ਨਾਲ ਵਿਕਸਿਤ ਕਰਨ ਨਾਲ ਜਿੱਥੇ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਨਾਲ ਜੁੜੇਗੀ, ਉੱਥੇ ਰੂਪਨਗਰ ਵਿਚ ਵਿਰਾਸਤੀ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਵਿਕਾਸ ਵੀ, ਵਿਰਾਸਤ ਵੀ’ ਦੀ ਸੋਚ ਦਾ ਜ਼ਿਕਰ ਕਰਦਿਆਂ ਇਤਿਹਾਸਕ ਸਥਾਨਾਂ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਸੰਧੂ ਨੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਵਿਖੇ ਨਤ ਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਬਾਬਾ ਅਵਤਾਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰੋਟਰੀ ਕਲੱਬ ਰੋਪੜ, ਵਿਰਾਸਤ ਸੰਭਾਲ ਕਮੇਟੀ, ਚੌਕੀ ਸਰਕਾਰ-ਏ-ਖ਼ਾਲਸਾ ਵੈੱਲਫੇਅਰ ਸੁਸਾਇਟੀ ਅਤੇ ਮਹਾਰਾਜਾ ਰਣਜੀਤ ਸਿੰਘ ਬਾਗ਼ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨਾਲ ਵਿਰਾਸਤੀ ਸਥਾਨ ਦੀ ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਆਰ. ਐੱਸ. ਪਰਮਾਰ, ਚੇਤਨ ਅਗਰਵਾਲ, ਗਗਨ ਸੈਣੀ, ਅਮਰ ਰਾਜ ਸੈਣੀ, ਡਾਕਟਰ ਜੀ ਕੇ ਸ਼ਰਮਾ, ਅਜਮੇਰ ਸਿੰਘ ਲੋਦੀ ਮਾਜਰਾ ਜਨਰਲ ਸਕੱਤਰ ਚੌਕੀ ਸਰਕਾਰ-ਏ-ਖਾਲਸਾ ਸੋਸਾਇਟੀ, ਗੁਰਚਰਨ ਸਿੰਘ ਕਪੂਰ, ਮੁਨੀਸ਼ ਅਹੂਜਾ, ਅਭਿਜੀਤ ਆਹੂਜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਯੁਵਾ ਕੌਸ਼ਲ ਉਤਸਵ ’ ਚ ਮਾਰੀਆਂ ਮੱਲਾਂ ਅਗਲੀ ਖ਼ਬਰ ਐੱਸ . ਸੀ .- ਬੀ . ਸੀ . ਅਧਿਆਪਕ ਜਥੇਬੰਦੀ ਪੰਜਾਬ ਵਲੋਂ ਮਿਡ - ਡੇ - ਮੀਲ ਦੀ ਰਾਸ਼ੀ ਜਲਦੀ ਜਾਰੀ ਕਰਨ ਦੀ ਮੰਗ ਛੇ ਮਹੀਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।