19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

23 ਨੂੰ ਸਰਕਾਰੀ ਕੰਨਿਆ ਸਕੂਲ ਰੂਪਨਗਰ ਵਿਖੇ ਮਨਾਇਆ ਜਾਵੇਗਾ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਵਿਧਾਇਕ ਦਿਨੇਸ਼ ਚੱਢਾ ਹੋਣਗੇ ਮੁੱਖ ਮਹਿਮਾਨ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵਿਸ਼ੇਸ਼ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਵਲੋਂ 23 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ ਰੂਪਨਗਰ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਸਵੇਰੇ 9.

ਸੁਰਿੰਦਰ ਸਿੰਘ ਤੋਗੜ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਰੂਪਨਗਰ 19-10-2026
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਵਲੋਂ 23 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੇਲਾ ਚੌਕ ਰੂਪਨਗਰ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾਵੇਗਾ। ਸਵੇਰੇ 9.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਦੀ ਜਾਣਕਾਰੀ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਤੋਗੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੀਨੀਅਰ ਸਿਟੀਜ਼ਨਾਂ ਦੇ ਮਨੋਰੰਜਨ ਲਈ ਗੀਤ-ਸੰਗੀਤ ਦੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਵਾਤਾਵਰਨ ਦੀ ਸੰਭਾਲ ਸਬੰਧੀ ਗੀਤ ਅਤੇ ਸਮਾਜਿਕ ਸੁਨੇਹਾ ਦੇਣ ਵਾਲੀ ਸਕਿੱਟ ਵੀ ਪੇਸ਼ ਕੀਤੀ ਜਾਵੇਗੀ। ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਅਤੇ ਮਹਿਮਾਨਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸੁਰਿੰਦਰ ਸਿੰਘ ਤੋਗੜ ਨੇ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦਾ ਸਮਾਜ ਦੀ ਉਸਾਰੀ ਵਿਚ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਦੇ ਤਜਰਬੇ ਤੇ ਸੇਵਾਵਾਂ ਦਾ ਸਤਿਕਾਰ ਕਰਨਾ ਸਾਰਿਆਂ ਦਾ ਫ਼ਰਜ਼ ਹੈ। ਉਨ੍ਹਾਂ ਇਲਾਕੇ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਦਿਹਾੜੇ ਨੂੰ ਉਤਸ਼ਾਹ ਤੇ ਸਾਂਝ ਨਾਲ ਮਨਾਉਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਪਿੰਡ ਮਾਂਗੇਵਾਲ ਵਿਖੇ ਡਾ . ਸ਼ਰਮਾ ਵਲੋਂ ਆਪਣੀ ਨਵੀਂ ਰਿਹਾਇਸ਼ ’ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ, ਹਲਕੇ ਦੇ ਪਿੰਡਾਂ ਵ... ਅਗਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ 52 ਫੁੱਟਬਾਲ ਖਿਡਾਰੀਆਂ ਨੂੰ ਜਰਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।