20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ਾ ਤਸਕਰੀ ਰੋਕਣ ਲਈ ਐੱਨ . ਡੀ . ਪੀ . ਐੱਸ . ਐਕਟ ’ ਚ ਸੋਧ ਦੀ ਲੋੜ - ਐਡਵੋਕੇਟ ਦਿਨੇਸ਼ ਚੱਢਾ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਸਰਕਾਰ ਤੋਂ ਠੋਸ ਰਣਨੀਤੀ ਬਣਾਉਣ ਦੀ ਮੰਗ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਐੱਨ. ਡੀ.

ਜਾਣਕਾਰੀ ਦੇਣ ਮੌਕੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਐੱਨ.ਡੀ.ਪੀ.ਐੱਸ. ਐਕਟ ਵਿਚ ਲੋੜੀਂਦੀਆਂ ਸੋਧਾਂ ਕਰਨ ਅਤੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵਲੋਂ ਪੇਸ਼ ਕੀਤੇ ਅੰਕੜਿਆਂ ਅਨੁਸਾਰ ਸਾਲ 2014 ਤੋਂ 2024 ਦੌਰਾਨ ਦੇਸ਼ ਵਿਚ ਨਸ਼ਿਆਂ ਨਾਲ ਸਬੰਧਿਤ 7,776 ਮੌਤਾਂ ਹੋਈਆਂ। ਉਨ੍ਹਾਂ ਸਵਾਲ ਉਠਾਇਆ ਕਿ ਨਸ਼ਿਆਂ ਕਾਰਨ ਹੋ ਰਹੇ ਜਾਨੀ ਨੁਕਸਾਨ ਨੂੰ ਰੋਕਣ ਲਈ ਕਾਨੂੰਨੀ ਵਿਵਸਥਾ ਅਤੇ ਲਾਗੂਕਰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਕਿਉਂ ਨਹੀਂ ਮਹਿਸੂਸ ਕੀਤੀ ਜਾ ਰਹੀ। ਐਡਵੋਕੇਟ ਚੱਢਾ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਗੰਭੀਰ ਮਾਮਲਿਆਂ ਵਿਚ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਐਨ.ਡੀ.ਪੀ.ਐੱਸ. ਐਕਟ ਦੀ ਸਮੀਖਿਆ ਕਰਕੇ ਅਜਿਹੀਆਂ ਵਿਵਸਥਾਵਾਂ ਕੀਤੀਆਂ ਜਾਣ, ਜਿਨ੍ਹਾਂ ਨਾਲ ਗੰਭੀਰ ਅਪਰਾਧਾਂ ਵਿੱਚ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਆਧੁਨਿਕ ਤਕਨਾਲੋਜੀ, ਨਿਗਰਾਨੀ ਪ੍ਰਣਾਲੀ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦ ਤੋਂ ਸੂਬਿਆਂ ਤੱਕ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨਾ ਨਸ਼ਿਆਂ ਵਿਰੁੱਧ ਮੁਹਿੰਮ ਦੀ ਅਹਿਮ ਲੋੜ ਹੈ। ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਆਸੀ ਦੋਸ਼ਾਂ ਤੱਕ ਸੀਮਤ ਕਰਨ ਦੀ ਬਜਾਏ ਸਾਰੀਆਂ ਪਾਰਟੀਆਂ ਨੂੰ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ ਵਿਰੁੱਧ ਲੜਾਈ ਵਿਚ ਠੋਸ ਕਾਰਵਾਈ, ਸਰਹੱਦੀ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਬੰਧਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ ਤੇ ਰੂਪਨਗਰ ’ ਚ ਵਿਧਾਇਕ ਦਿਨੇਸ਼ ਚੱਢਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ... ਅਗਲੀ ਖ਼ਬਰ ਭਾਈ ਦਲਵੀਰ ਸਿੰਘ ਜਟਾਣਾ ਵਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਿਧਾਇਕ ਦਿਨੇਸ਼ ਚੱਢਾ ਦੇ ਘਰ ਅੱਗੇ ਧਰਨਾ ਦੇ ਕੇ ਪੰਜਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।