20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਮੋਠਾਪੁਰ ਦੇ ਫੁੱਟਬਾਲ ਕੱਪ ਵਿਚ ਕੀਤੀ ਸ਼ਿਰਕਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਖੇਡ ਮੇਲੇ ਬਹੁਤ ਜਰੂਰੀ ਹਨ- ਕਮਲ ਚੌਹਾਨ ਟੇਡੇਵਾਲ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੋਠਾਪੁਰ ਵਿਖੇ ਯੂਥ ਫੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ ਨਾਈਟ ਫੁੱਟਬਾਲ ਕੱਪ ਦੌਰਾਨ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਫੁੱਟਬਾਲ ਕੱਪ ਦੇ ਪ੍ਰਬੰਧਕਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਖੇਡਾਂ ਸਾਡੇ ਤਨ, ਮਨ ਤੇ ਰੂਹ ਦੀ ਖੁਰਾਕ ਹਨ ।

ਅਜੀਤ ਡੈਸਕ 20-10-2026
ਨੂਰਪੁਰ ਬੇਦੀ, 19 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮੋਠਾਪੁਰ ਵਿਖੇ ਯੂਥ ਫੁੱਟਬਾਲ ਕਲੱਬ ਵਲੋਂ ਕਰਵਾਏ ਜਾ ਰਹੇ ਨਾਈਟ ਫੁੱਟਬਾਲ ਕੱਪ ਦੌਰਾਨ ਅਖਿਲ ਭਾਰਤੀਯ ਗੁੱਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਤੇ ਨਾਮਵਰ ਸਮਾਜ ਸੇਵੀ ਚੌਧਰੀ ਕਮਲ ਚੌਹਾਨ ਟੇਡੇਵਾਲ ਨੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਫੁੱਟਬਾਲ ਕੱਪ ਦੇ ਪ੍ਰਬੰਧਕਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਕਿਹਾ ਕਿ ਖੇਡਾਂ ਸਾਡੇ ਤਨ, ਮਨ ਤੇ ਰੂਹ ਦੀ ਖੁਰਾਕ ਹਨ । ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਮੇਲੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿੱਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰੱਖਣਾ ਮੇਰਾ ਮੁੱਖ ਮਕਸਦ ਹੈ। ਕਲੱਬ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਚੰਗੇ ਪਾਸੇ ਲਗਾਉਣ ਅਤੇ ਆਪਸੀ ਭਾਈਚਾਰੇ ਅਤੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਮਿਸਾਲ ਹੈ। ਇਸ ਮੌਕੇ ਤੇ ਕਮਲ ਚੌਹਾਨ ਟੇਡੇਵਾਲ ਨੇ ਆਪਣੇ ਵਲੋਂ ਫੁੱਟਬਾਲ ਕੱਪ ਦੇ ਪ੍ਰਬੰਧਕਾਂ ਨੂੰ 31 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ। ਕਲੱਬ ਦੇ ਪ੍ਰਬੰਧਕਾਂ ਅਤੇ ਪੰਤਵੰਤਿਆ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਕਮਲ ਚੌਹਾਨ ਦਾ ਸਨਮਾਨ ਕੀਤਾ। ਇਸ ਮੌਕੇ ’ਤੇ ਯੂਥ ਕਲੱਬ ਦੇ ਨੌਜਵਾਨ, ਪੰਚਾਇਤ ਦੇ ਨੁਮਾਇੰਦੇ ਪਿੰਡ ਦੇ ਪੰਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅਰਦਾਸ ਮਗਰੋਂ 20 ਵਿਦਿਆਰਥੀਆਂ ਨੇ ਕੀਤੇ ਸ੍ਰੀ ਸਹਿਜ ਪਾਠ ਆਰੰਭ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।