20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 21 ਅਤੇ 22 ਅਕਤੂਬਰ ਨੂੰ ਡੀ . ਸੀ . ਦਫ਼ਤਰ ਅੱਗੇ ਰੈਲੀਆਂ ਕਰਨ ਦਾ ਐਲਾਨ ਪੁਰਾਣੀ ਪੈਨਸ਼ਨ ਦੀ ਬਹਾਲੀ ਸਮੇਤ ਹੋਰ ਮੰਗਾਂ ਲਈ ਸਮੂਹਿਕ ਛੁੱਟੀ ਲੈ ਕੇ ਕਰਨਗੇ ਪ੍ਰਦਰਸ਼ਨ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ। ਫ਼ੈਸਲੇ ਅਨੁਸਾਰ 21 ਅਤੇ 22 ਅਕਤੂਬਰ ਨੂੰ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅੱਗੇ ਜ਼ਿਲ੍ਹਾ ਪੱਧਰੀ ਰੈਲੀਆਂ ਕਰਨਗੇ।

ਅਜੀਤ ਡੈਸਕ 20-10-2026
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੰਚ ਤਾਲਮੇਲ ਕਮੇਟੀ, ਪੰਜਾਬ ਦੇ ਸੱਦੇ ’ਤੇ ਰੂਪਨਗਰ ਜ਼ਿਲ੍ਹੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ। ਫ਼ੈਸਲੇ ਅਨੁਸਾਰ 21 ਅਤੇ 22 ਅਕਤੂਬਰ ਨੂੰ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅੱਗੇ ਜ਼ਿਲ੍ਹਾ ਪੱਧਰੀ ਰੈਲੀਆਂ ਕਰਨਗੇ। ਆਗੂਆਂ ਅਨੁਸਾਰ ਰੈਲੀਆਂ ਵਿਚ ਵੱਖ-ਵੱਖ ਵਿਭਾਗਾਂ ਦਾ ਕਲੈਰੀਕਲ ਸਟਾਫ਼, ਅਧਿਆਪਕ, ਤਕਨੀਕੀ ਸਟਾਫ਼, ਜੇ.ਈਜ਼, ਰੋਡਵੇਜ਼ ਮੁਲਾਜ਼ਮ, ਡਰਾਈਵਰ, ਸੇਵਾਦਾਰ, ਸਵੀਪਰ, ਬੇਲਦਾਰ, ਬਿਜਲੀ ਵਿਭਾਗ ਦੇ ਮੁਲਾਜ਼ਮ, ਮਿਡ-ਡੇ-ਮੀਲ ਤੇ ਆਂਗਣਵਾੜੀ ਵਰਕਰ, ਡਾਕਟਰ ਐਸੋਸੀਏਸ਼ਨ, ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਅਤੇ ਠੇਕਾ ਤੇ ਆਊਟਸੋਰਸ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਅਮਰਜੀਤ ਸਿੰਘ ਗਰੇਵਾਲ ਅਤੇ ਸੁਖਦੇਵ ਸਿੰਘ ਸੁਰਤਾਪੁਰੀ ਤੋਂ ਇਲਾਵਾ ਰਾਧੇਸ਼ਾਮ, ਹਰਜੀਤ ਸਿੰਘ ਸੈਣੀ, ਅਵਤਾਰ ਸਿੰਘ ਧੰਨੋਆ, ਰਣਜੀਤ ਸਿੰਘ ਗਿੱਲ, ਸੰਦੀਪ ਸਿੰਘ, ਕਰਮਵੀਰ ਸਿੰਘ, ਪਰਮਿੰਦਰ ਸਿੰਘ, ਵਰਿੰਦਰ ਸਿੰਘ, ਸੰਦੀਪ ਭੱਟ, ਹਰਪ੍ਰੀਤ ਸਿੰਘ, ਰਵੀ ਕੁਮਾਰ, ਜਤਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਖੇੜੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਹੁਦੇਦਾਰ ਤੇ ਮੁਲਾਜ਼ਮ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਸਾਬਕਾ ਸਰਪੰਚ ਮਾਤਾ ਮਹਿੰਦਰ ਕੌਰ ਖੈਰਪੁਰ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਹਰਜੀਤ ਸਿੰਘ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।