ਪਿੰਡ ਲਹਿੜੀਆਂ ਨੂੰ ਵਿਧਾਇਕ ਚੱਢਾ ਨੇ ਦਿੱਤੀ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ
ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡ ਲਹਿੜੀਆਂ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ।
ਅਜੀਤ ਡੈਸਕ
21-10-2026