21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ਲਹਿੜੀਆਂ ਨੂੰ ਵਿਧਾਇਕ ਚੱਢਾ ਨੇ ਦਿੱਤੀ ਵਿਕਾਸ ਕਾਰਜਾਂ ਲਈ 5 ਲੱਖ ਦੀ ਗਰਾਂਟ

ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡ ਲਹਿੜੀਆਂ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ।

ਅਜੀਤ ਡੈਸਕ 21-10-2026
ਨੂਰਪੁਰ ਬੇਦੀ, 20 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਦੇ ਪਿੰਡ ਲਹਿੜੀਆਂ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਦੀਆਂ ਲੋੜਾਂ ਅਤੇ ਵੱਖ-ਵੱਖ ਸਮੱਸਿਆਵਾਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਲਿਆਉਣਾ ਵੀ ਜ਼ਰੂਰੀ ਹੈ। ਪਿੰਡ ਲਹਿੜੀਆਂ ਲਈ ਦਿੱਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਾਕ ਸੰਮਤੀ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ, ਪਿੰਡ ਦੀ ਪੰਚਾਇਤ ਦੇ ਮੈਂਬਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੱਛਮੀ ਏਸ਼ੀਆ ਦੀ ਸਥਿਤੀ ਡੂੰਘੀ ਚਿੰਤਾ ਦਾ ਵਿਸ਼ਾ-ਜੈਸ਼ੰਕਰ ਯੂ.ਏ.ਈ. ਦੇ ਆਪਣੇ ਹਮਰੁਤਬਾ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ... ਅਗਲੀ ਖ਼ਬਰ ਰਾਜੇਸ਼ ਚੌਧਰੀ ਨੇ ਭਾਜਪਾ ਦੀ ਟਿਕਟ ਲਈ ਮੀਡੀਆ ਜ਼ਰੀਏ ਜਤਾਈ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।