22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਿੰਡ ਲਸਾੜੀ ਦੇ ਵਿਕਾਸ ਲਈ ਵਿਧਾਇਕ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ

ਨੂਰਪੁਰ ਬੇਦੀ, 21 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਗ੍ਰਾਮ ਪੰਚਾਇਤ ਲਸਾੜੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ।

ਅਜੀਤ ਡੈਸਕ 22-10-2026
ਨੂਰਪੁਰ ਬੇਦੀ, 21 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਗ੍ਰਾਮ ਪੰਚਾਇਤ ਲਸਾੜੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ। ਇਸ ਗ੍ਰਾਂਟ ਨਾਲ ਪਿੰਡ ਵਿਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨਾ ਵੀ ਜ਼ਰੂਰੀ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ਼ ਬੁਨਿਆਦੀ ਸਹੂਲਤਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਵੀ ਇਸ ਦਾ ਅਹਿਮ ਹਿੱਸਾ ਹੈ। ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਇਸ ਮੌਕੇ ਪਿੰਡ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਅਤੇ ਹੋਰ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਹਰਭਜਨ ਸਿੰਘ ਢਿੱਲੋਂ ਦੀ ਮਾਤਾ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਸਿਫ਼ਾਰਸ਼ ’ਤੇ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਤਿਆਰੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।