22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਅ ਰਹੇ ਮਾਨਸਾ ਨਿਵਾਸੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਮੱਥੇ ’ਤੇ ਇੱਕ ਕਲੰਕ ਹੈ । ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਸੇਵਾ ਸੁਸਾਇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਦੀ ਸਰਪ੍ਰਸਤੀ ਅਤੇ ਪ੍ਰਧਾਨ ਮਨਜਿੰਦਰ ਸਿੰਘ ਬਰਾੜ ਅਗਵਾਈ ’ਚ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਜੁੜੀਆਂ ਸ਼ਖ਼ਸੀਅਤਾਂ ਨੇ ਕੀਤਾ ।

ਅਜੀਤ ਡੈਸਕ 22-10-2026
ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਅ ਰਹੇ ਮਾਨਸਾ ਨਿਵਾਸੀ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੇ ਮੱਥੇ ’ਤੇ ਇੱਕ ਕਲੰਕ ਹੈ । ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਸੇਵਾ ਸੁਸਾਇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਦੀ ਸਰਪ੍ਰਸਤੀ ਅਤੇ ਪ੍ਰਧਾਨ ਮਨਜਿੰਦਰ ਸਿੰਘ ਬਰਾੜ ਅਗਵਾਈ ’ਚ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਉਪਰੰਤ ਜੁੜੀਆਂ ਸ਼ਖ਼ਸੀਅਤਾਂ ਨੇ ਕੀਤਾ । ਇਸ ਤੋਂ ਪਹਿਲਾ ਉਨ੍ਹਾਂ ਨੇ ਸ੍ਰੀ ਚੌਪਈ ਸਾਹਿਬ ਅਤੇ ਅਨੰਦਪੁਰ ਸਾਹਿਬ ਦੇ ਪਾਠ ਕੀਤੇ ਗਏ । ਗੁਰੂਆਂ ਪੀਰਾਂ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ’ਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕਿਸੇ ਵਿਅਕਤੀ ਦਾ ਕਤਲ ਹੋਣਾ ਬਹੁਤ ਵੱਡੀ ਅਣਹੋਣੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪੰਜ ਪਿਆਰਾ ਗਿਆਨੀ ਹਰੀ ਸਿੰਘ, ਸੀਨੀਅਰ ਕਾਂਗਰਸੀ ਆਗੂ ਹਕੀਮ ਹਰਮਿੰਦਰ ਪਾਲ ਸਿੰਘ ਮਿਨਹਾਸ, ਪ੍ਰਿੰ: ਕੇਵਲ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਹਰਤੇਗਬੀਰ ਸਿੰਘ ਤੇਗੀ, ਕਸ਼ਮੀਰ ਸਿੰਘ ਨੰਗਲੀ, ਮਾ. ਗੁਰਬਖ਼ਸ਼ ਸਿੰਘ ਮਹਿਰੋਲੀ, ਸੁਖਦੇਵ ਸਿੰਘ ਮਹਿਰੋਲੀ, ਮੁਲਾਜ਼ਮ ਆਗੂ ਦਰਸ਼ਨ ਸਿੰਘ ਬੜਵਾ ਤੇ ਗੁਰਨਾਮ ਸਿੰਘ ਔਲਖ, ਮਾ. ਮਹਿੰਦਰ ਸਿੰਘ ਭਸ਼ੀਨ, ਮਾ. ਰਣਜੀਤ ਸਿੰਘ, ਮਾ. ਬੀਰ ਸਿੰਘ, ਤੇਜਿੰਦਰ ਸਿੰਘ ਵਾਲੀਆ, ਜਰਨੈਲ ਸਿੰਘ ਗੁੰਬਰ, ਹਰਜਿੰਦਰ ਸਿੰਘ ਗੱਜਪੁਰ, ਗਿਆਨੀ ਗੁਰਭਾਗ ਸਿੰਘ, ਜੰਗਬੀਰ ਸਿੰਘ ਹਰਪ੍ਰੀਤ ਸਿੰਘ, ਸ਼ੇਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਔਲਖ ਵਿਖੇ ਵਿਧਾਇਕ ਚੱਢਾ ਵਲੋਂ ਵਿਕਾਸ ਕਾਰਜਾਂ ਲਈ 3 ਲੱਖ ਦੀ ਗਰਾਂਟ ਭੇਟ ਅਗਲੀ ਖ਼ਬਰ ਹੀਰਲ ਕਾਲੜਾ ਨੇ ਆਸਟਰੇਲੀਆ ’ਚ ਰੂਪਨਗਰ ਦਾ ਨਾਂਅ ਕੀਤਾ ਰੌਸ਼ਨ ਗਣਿਤਕ ਖੋਜ ਮੁਕਾਬਲੇ ਵਿਚ ਪੂਰੇ ਆਸਟਰੇਲੀਆ ਦੇ 11 ਵਿਦਿਆਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।