23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਰੂਪਨਗਰ ਦੇ ਵਿਧਾਨ ਸਭਾ ਹਲਕਿਆਂ ਵਿਚ ਫ਼ੋਟੋ ਵੋਟਰ ਸੂਚੀ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ - ਡਿਪਟੀ ਕਮਿਸ਼ਨਰ

ਰੂਪਨਗਰ, 22 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਸ੍ਰੀ ਚਮਕੌਰ ਸਾਹਿਬ ਵਿਚ 24 ਅਕਤੂਬਰ 2026 ਦਿਨ ਸ਼ਨਿਚਰਵਾਰ ਨੂੰ ਦੁਪਹਿਰ 03:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ।

ਅਜੀਤ ਡੈਸਕ 23-10-2026
ਰੂਪਨਗਰ, 22 ਅਕਤੂਬਰ (ਯਸ਼ਵੰਤ ਬੱਸੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027 ਸਬੰਧੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 049-ਸ੍ਰੀ ਅਨੰਦਪੁਰ ਸਾਹਿਬ, 050-ਰੂਪਨਗਰ ਅਤੇ 051-ਸ੍ਰੀ ਚਮਕੌਰ ਸਾਹਿਬ ਵਿਚ 24 ਅਕਤੂਬਰ 2026 ਦਿਨ ਸ਼ਨਿਚਰਵਾਰ ਨੂੰ ਦੁਪਹਿਰ 03:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਹ ਯੋਗ ਨਾਗਰਿਕ, ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਬਣਵਾਉਣ ਲਈ ਫਾਰਮ ਨਹੀਂ ਭਰਿਆ, ਆਪਣੇ ਫਾਰਮ ਸਬੰਧਿਤ ਬੂਥ ਲੈਵਲ ਅਫ਼ਸਰ ਕੋਲ ਦਸਤੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੀ ਵੋਟ ਬਣਵਾਉਣ ਜਾਂ ਵੋਟਰ ਸੂਚੀ ਵਿਚ ਲੋੜੀਂਦੀ ਸੋਧ ਕਰਵਾਉਣ ਲਈ ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਵੀ ਦੇ ਸਕਦੇ ਹਨ। ਇਸ ਲਈ ਨਵੀਂ ਵੋਟ ਬਣਵਾਉਣ ਵਾਸਤੇ ਫਾਰਮ ਨੰਬਰ 6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਅਤੇ ਪਹਿਲਾਂ ਤੋਂ ਦਰਜ ਵੋਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ, ਡੁਪਲੀਕੇਟ ਵੋਟਰ ਕਾਰਡ ਪ੍ਰਾਪਤ ਕਰਨ, ਪਤਾ ਬਦਲਣ ਜਾਂ ਪੀ.ਡਬਲਿਊ.ਡੀ. ਵਜੋਂ ਮਾਰਕ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਆਪਣੇ ਸਬੰਧਤ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਦੀ ਜਾਂਚ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਇਨ੍ਹਾਂ ਕੈਂਪਾਂ ਦੌਰਾਨ ਵੋਟਰ ਸੂਚੀ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਪੇਸ਼ ਕਰ ਸਕਦੇ ਹਨ।
ਪਿਛਲੀ ਖ਼ਬਰ ਆਰ . ਬੀ . ਯੂ . ਕਨਕਲੇਵ ਵਿਚ ਉਦਯੋਗ - ਅਕਾਦਮਿਕ ਸਹਿਯੋਗ ਮਜ਼ਬੂਤ ਕਰਨ ਅਤੇ ਰੁਜ਼ਗਾਰ ਯੋਗਤਾ ਵਧਾਉਣ ’ ਤੇ ਜ਼ੋਰ ਅਗਲੀ ਖ਼ਬਰ ਬਰਸਾਲਪੁਰ ’ ਚ ਮੈਡੀਕਲ ਸਟੋਰ ਵਿਖੇ ਨਕਾਬਪੋਸ਼ ਚੋਰਾਂ ਵਲੋਂ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।