ਮਕੜੋਨਾਂ ਕਲਾਂ ਸਕੂਲ ’ ਚ ਕਰਵਾਏ ਬਲਾਕ ਪੱਧਰੀ ਸਾਇੰਸ ਡਰਾਮੇ ਡੱਲਾ ਨੇ ਹਾਸਿਲ ਕੀਤਾ ਪਹਿਲਾ ਸਥਾਨ
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਮਕੜੋਨਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਨੈਸ਼ਨਲ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਦੀ ਰਹਿਨੁਮਾਈ ਅਤੇ ਬਲਾਕ ਨੋਡਲ ਅਫ਼ਸਰ ਬਲਵੰਤ ਸਿੰਘ (ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ) ਦੀ ਅਗਵਾਈ ਹੇਠ ਬਲਾਕ ਪੱਧਰੀ ਸਾਇੰਸ ਡਰਾਮਾ ਕਰਵਾਇਆ ਗਿਆ। ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੀਆਂ ਲਗਭਗ 8 ਟੀਮਾਂ ਨੇ ਭਾਗ ਲਿਆ ।
ਅਜੀਤ ਡੈਸਕ
23-10-2026