24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨੂਰਪੁਰ ਬੇਦੀ-ਰੂਪਨਗਰ ਸੜਕ ਦੀ ਮਾੜੀ ਹਾਲਤ ਖ਼ਿਲਾਫ਼ ਕਿਰਤੀ ਕਿਸਾਨ ਮੋਰਚੇ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਇੱਕ ਹਫ਼ਤੇ ਦਾ ਅਲਟੀਮੇਟਮ

ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਭੱਟੋਂ, ਸਰਥਲੀ ਅਤੇ ਅਬਿਆਣਾ ਦੇ ਵਿਚਕਾਰ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਲਈ ਪੁੱਟੀ ਗਈ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਕਿਰਤੀ ਕਿਸਾਨ ਮੋਰਚਾ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਸਬੰਧਿਤ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੇਂ ਦੌਰਾਨ ਸੜਕ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਕਿਸਾਨ ਮੋਰਚਾ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਵੇਗਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਵੀਰ ਸਿੰਘ ਬੜਵਾ। 24-10-2026
ਨੂਰਪੁਰ ਬੇਦੀ, 24 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਭੱਟੋਂ, ਸਰਥਲੀ ਅਤੇ ਅਬਿਆਣਾ ਦੇ ਵਿਚਕਾਰ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਲਈ ਪੁੱਟੀ ਗਈ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਕਿਰਤੀ ਕਿਸਾਨ ਮੋਰਚਾ ਨੇ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ ਨੇ ਸਬੰਧਿਤ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੇਂ ਦੌਰਾਨ ਸੜਕ ਦੀ ਮੁਰੰਮਤ ਅਤੇ ਸੁਧਾਰ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਕਿਸਾਨ ਮੋਰਚਾ ਲੋਕਾਂ ਨੂੰ ਨਾਲ ਲੈ ਕੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਵੇਗਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਬੜਵਾ ਨੇ ਕਿਹਾ ਕਿ ਮੁੱਖ ਮਾਰਗ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਰਾਹਗੀਰਾਂ ਦੀਆਂ ਜਾਨਾਂ ਖ਼ਤਰੇ ਵਿਚ ਪੈ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਅਧਿਆਪਕ ਸਰਬਜੀਤ ਸਿੰਘ ਵਾਸੀ ਚੌਂਤਾ ਨਾਲ ਵਾਪਰਿਆ ਹਾਦਸਾ ਹੈ, ਜੋ ਡਿਊਟੀ ’ਤੇ ਜਾਂਦੇ ਸਮੇਂ ਭੱਟੋਂ ਨੇੜੇ ਪੁੱਟੀ ਹੋਈ ਸੜਕ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਮਾਰਗ ’ਤੇ ਇਹ ਕੋਈ ਇਕੱਲੀ ਘਟਨਾ ਨਹੀਂ, ਸਗੋਂ ਸੜਕ ਦੇ ਖੱਡਿਆਂ ਅਤੇ ਉੱਖੜੇ ਹਿੱਸਿਆਂ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੰਚਾਈ ਵਿਭਾਗ ਵਲੋਂ ਪਾਈਪ ਲਾਈਨ ਵਿਛਾਉਣ ਲਈ ਸੜਕ ਪੁੱਟਣ ਤੋਂ ਬਾਅਦ ਇਸ ਨੂੰ ਸਮਤਲ ਕਰਨਾ ਅਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨਾ ਜ਼ਰੂਰੀ ਸੀ, ਪਰ ਚਿਤਾਵਨੀ ਬੋਰਡਾਂ ਅਤੇ ਰਾਤ ਸਮੇਂ ਦਿਖਾਈ ਦੇਣ ਵਾਲੇ ਸੰਕੇਤਾਂ ਦੀ ਘਾਟ ਰਾਹਗੀਰਾਂ ਲਈ ਖ਼ਤਰਾ ਬਣੀ ਹੋਈ ਹੈ। ਉਨ੍ਹਾਂ ਪੀ.ਡਬਲਿਊ.ਡੀ. ਵਿਭਾਗ, ਸਿੰਚਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਸੜਕ ਨੂੰ ਤੁਰੰਤ ਸੁਰੱਖਿਅਤ ਅਤੇ ਆਵਾਜਾਈ ਯੋਗ ਬਣਾਇਆ ਜਾਵੇ। ਬੜਵਾ ਨੇ ਸਪਸ਼ਟ ਕੀਤਾ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜੇਕਰ ਇੱਕ ਹਫ਼ਤੇ ਅੰਦਰ ਸੜਕ ਸੁਧਾਰ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਕਿਸਾਨ ਮੋਰਚਾ ਸੰਘਰਸ਼ ਦਾ ਰਾਹ ਅਖ਼ਤਿਆਰ ਕਰੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗਾਂ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਪਿਛਲੀ ਖ਼ਬਰ ਨੰਗਲ ਦੇ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਡਾ. ਸੁਭਾਸ਼ ਸ਼ਰਮਾ ਨੇ ਕੇਂਦਰੀ ਮੰਤਰੀ ਕੋਲ ਕੀਤੀ ਪੈਰਵੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਸਤਿਕਾਰ ਸਹਿਤ ਸਸਕਾਰ ਕੀਤਾ ਜਾਵੇ : ਇਲਾਕਾ ਸੰਘਰਸ਼ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।