24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਨੈਤਿਕ ਪ੍ਰੀਖਿਆ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਅੱਜ ਸਦਾਚਾਰਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਨੈਤਿਕ ਪ੍ਰੀਖਿਆ ਕਰਵਾਈ ਗਈ । ਇਹ ਇਮਤਿਹਾਨ ਲੈਣ ਲਈ ਕੈਪਟਨ ਗੁਰਪ੍ਰੀਤਮ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਲਡੀ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਤੇ ਸਦਾਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ।

ਅਜੀਤ ਡੈਸਕ 24-10-2026
ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਅੱਜ ਸਦਾਚਾਰਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਨੈਤਿਕ ਪ੍ਰੀਖਿਆ ਕਰਵਾਈ ਗਈ । ਇਹ ਇਮਤਿਹਾਨ ਲੈਣ ਲਈ ਕੈਪਟਨ ਗੁਰਪ੍ਰੀਤਮ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਲਡੀ ਨੇ ਵਿਦਿਆਰਥੀਆਂ ਨੂੰ ਨੈਤਿਕਤਾ ਤੇ ਸਦਾਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਗੁਰਮਤਿ ਆਦਰਸ਼ਾਂ ਨਾਲ ਜੋੜਨਾ ਸੀ। ਦੱਸਣਯੋਗ ਹੈ ਕਿ ਇਹ ਉਪਰਾਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਨਾ ਸਿਰਫ਼ ਧਾਰਮਿਕ ਪ੍ਰੇਰਣਾ ਪ੍ਰਾਪਤ ਹੁੰਦੀ ਹੈ, ਸਗੋਂ ਉਨ੍ਹਾਂ ਨੂੰ ਵਜ਼ੀਫ਼ਿਆਂ ਰਾਹੀਂ ਪ੍ਰੋਤਸਾਹਨ ਵੀ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੇ ਭਵਿੱਖ ਨੂੰ ਹੋਰ ਉੱਜਵਲ ਬਣਾ ਸਕਣ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪ੍ਰੀਖਿਆ ’ਚ ਭਾਗ ਲਿਆ ਅਤੇ ਆਪਣੀ ਸਮਰਪਣ ਭਾਵਨਾ ਦਾ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਯੋਗ ਅਗਵਾਈ ਹੇਠ ਪ੍ਰੀਖਿਆ ਸਫਲਤਾਪੂਰਵਕ ਸੰਪੰਨ ਹੋਈ। ਡਾ. ਜਸਵੀਰ ਸਿੰਘ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਧਰਮ ਤੇ ਸੱਭਿਆਚਾਰਕ ਨਾਲ ਜੋੜਨਾ ਸੰਸਥਾ ਦੀ ਪ੍ਰਾਥਮਿਕਤਾ ਹੈ, ਤਾਂ ਜੋ ਵਿਦਿਆਰਥੀ ਆਪਣੀ ਵਿਰਾਸਤ ਨਾਲ ਸਦਾ ਜੁੜੇ ਰਹਿਣ। ਉਨ੍ਹਾਂ ਧਾਰਮਿਕ ਪ੍ਰੀਖਿਆ ਸਫਲਤਾ ਪੂਰਵਕ ਕਰਵਾਉਣ ਲਈ ਡਾ. ਪਰਮਜੀਤ ਕੌਰ (ਮੁਖੀ, ਧਰਮ ਅਧਿਐਨ ਵਿਭਾਗ), ਡਾ. ਨਵਜੀਤ ਕੌਰ (ਕਮਰਸ ਵਿਭਾਗ) ਅਤੇ ਪ੍ਰੋ. ਰਮਨਪ੍ਰੀਤ ਕੌਰ (ਕੰਪਿਊਟਰ ਸਾਇੰਸ ਵਿਭਾਗ) ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪੁਲਿਸ ਅਤੇ ਬਦਮਾਸ਼ਾਂ ’ਚ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਜ਼ਖ਼ਮੀ, ਦੂਸਰਾ ਫ਼ਰਾਰ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੀਆਂ 12 ਮੰਡੀਆਂ ਵਿਚ 13,864 ਮੀਟ੍ਰਿਕ ਟਨ ਝੋਨੇ ਦੀ ਆਮਦ - ਐੱਸ . ਡੀ . ਐੱਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।