ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ
ਢੇਰ, 26 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਢੇਰ ਵਿਖੇ ਭਾਜਪਾ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਭਾਜਪਾ ਪਾਰਟੀ ਦੇ ਵਾਈਸ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਇਸ ਮੌਕੇ ’ਤੇ ਉਨ੍ਹਾਂ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਰੱਖੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਭਾਜਪਾ ਪਾਰਟੀ ਦਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਅੰਦਰ ਭਾਜਪਾ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਤਿਆਰ ਬੈਠੇ ਹਨ।
ਪਿੰਡ ਢੇਰ ਵਿਖੇ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਦੇ ਵੱਖ-ਵੱਖ ਆਗੂ। ਤਸਵੀਰ: ਸ਼ਿਵ ਕੁਮਾਰ ਕਾਲੀਆ
27-10-2026