ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ
ਢੇਰ, 27 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਪਿੰਡ ਗੰਭੀਰ ਪਰ ਤੋ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ, ਇਸ ਨਗਰ ਕੀਰਤਨ ਦੇ ਵਿਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਲ ਹੋਈਆਂ।
ਅਜੀਤ ਡੈਸਕ
28-10-2026