28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਹਫ਼ਤੇ ’ ਚ 2 ਦਿਨ ਮਿਲਣਗੀਆਂ ਔਰਤ ਰੋਗਾਂ ਦੇ ਮਾਹਿਰ ਡਾਕਟਰ ਦੀਆਂ ਸੇਵਾਵਾਂ

ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗਰਭਵਤੀ ਔਰਤਾਂ ਅਤੇ ਹੋਰਨਾਂ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਨੂਰਪੁਰ ਬੇਦੀ (ਸਿੰਘਪੁਰ) ਵਿਖੇ ਹਫ਼ਤੇ ਦੇ ਦੋ ਦਿਨ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 28-10-2026
ਨੂਰਪੁਰ ਬੇਦੀ, 27 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗਰਭਵਤੀ ਔਰਤਾਂ ਅਤੇ ਹੋਰਨਾਂ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਸਪਤਾਲ ਨੂਰਪੁਰ ਬੇਦੀ (ਸਿੰਘਪੁਰ) ਵਿਖੇ ਹਫ਼ਤੇ ਦੇ ਦੋ ਦਿਨ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਪਹਿਲਕਦਮੀ ਨਾਲ ਇਲਾਕੇ ਦੀਆਂ ਗਰਭਵਤੀ ਔਰਤਾਂ ਨੂੰ ਜਾਂਚ ਅਤੇ ਸਲਾਹ-ਮਸ਼ਵਰੇ ਲਈ ਦੂਰ-ਦੁਰਾਡੇ ਦੇ ਹਸਪਤਾਲਾਂ ਵਿਚ ਜਾਣ ਦੀ ਲੋੜ ਘਟੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਨਤੀ ’ਤੇ ਰੂਪਨਗਰ ਦੇ ਹਸਪਤਾਲ ਤੋਂ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਡਿਊਟੀ ਸੋਮਵਾਰ ਅਤੇ ਮੰਗਲਵਾਰ ਨੂੰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਤਿੰਨ ਗਾਇਨੀ ਮਾਹਿਰ ਡਾਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਹਰ ਹਫ਼ਤੇ ਬਦਲ-ਬਦਲ ਕੇ ਆਪਣੀਆਂ ਸੇਵਾਵਾਂ ਨਿਭਾਉਣਗੀਆਂ। ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਜੱਚਾ-ਬੱਚਾ ਦੀ ਸਿਹਤ ਸੰਭਾਲ ਨੂੰ ਬਿਹਤਰ ਬਣਾਉਣਾ ਅਤੇ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਇਲਾਕੇ ਦੀਆਂ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਅਤੇ ਮੰਗਲਵਾਰ ਨੂੰ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ। ਇਸ ਸੇਵਾ ਦੇ ਪਹਿਲੇ ਦਿਨ ਰੂਪਨਗਰ ਹਸਪਤਾਲ ਤੋਂ ਪਹੁੰਚੀ ਔਰਤ ਰੋਗਾਂ ਦੀ ਮਾਹਿਰ ਡਾ. ਨੀਰਜ ਨੇ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਕੀਤੀ।
ਪਿਛਲੀ ਖ਼ਬਰ ਘਨੌਲੀ ਮੰਡਲ ਦੀ ਭਾਜਪਾ ਮੀਟਿੰਗ ’ ਚ ਸੰਗਠਨ ਦੇ ਵਿਸਥਾਰ ’ ਤੇ ਜ਼ੋਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਰਕਰਾਂ... ਅਗਲੀ ਖ਼ਬਰ ਵਾਲਮੀਕਿ ਜੈਅੰਤੀ ’ ਤੇ ਭਾਈਚਾਰਕ ਸਾਂਝ ਦੀ ਮਿਸਾਲ ਸਨਾਤਨ ਧਰਮ ਤੇ ਬ੍ਰਾਹਮਣ ਸਭਾ ਵਲੋਂ ਪ੍ਰਸ਼ਾਦ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।