ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਅੱਜ ਤੋਂ ਆਰੰਭ
ਕੀਰਤਪੁਰ ਸਾਹਿਬ, 29 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਪਟਿਆਲੇ ਵਾਲਿਆਂ ਦੀ ਅਗਵਾਈ ਹੇਠ ਅੱਜ ਸਵੇਰੇ 9 ਵਜੇ ਆਰੰਭ ਹੋਵੇਗੀ। ਇਹ ਜਾਣਕਾਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਵਲੋਂ ਸਾਂਝੀ ਕੀਤੀ ਗਈ।
ਅਜੀਤ ਡੈਸਕ
30-10-2026