01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੀ . ਏ . ਪੀ . ਖਾਦ ਨਾ ਮਿਲਣ ਤੇ ਡੀ . ਆਰ . ਅਤੇ ਡੀ . ਸੀ . ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ - ਸੰਯੁਕਤ ਕਿਸਾਨ ਮੋਰਚਾ

ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾਂ ਅਤੇ ਜੈਮਲ ਸਿੰਘ ਭੜੀ ਨੇ ਸਾਂਝੇ ਤੌਰ ’ਤੇ ਕਿਹਾ ਹੈ ਕਿ ਕਣਕ ਦੀ ਬਜਾਈ ਦਾ ਸਮਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਭਾਵਾਂ ਵਿਚ ਡੀ.

ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸੇਰਾ ਅਤੇ ਜੈਮਲ ਸਿੰਘ ਭੜੀ। 01-11-2026
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਜੇ ਐਸ ਨਿੱਕੂਵਾਲ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾਂ ਅਤੇ ਜੈਮਲ ਸਿੰਘ ਭੜੀ ਨੇ ਸਾਂਝੇ ਤੌਰ ’ਤੇ ਕਿਹਾ ਹੈ ਕਿ ਕਣਕ ਦੀ ਬਜਾਈ ਦਾ ਸਮਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੱਝ ਸਭਾਵਾਂ ਵਿਚ ਡੀ.ਏ.ਪੀ. ਖਾਦ ਪਹੁੰਚ ਚੁੱਕੀ ਹੈ ਅਤੇ ਜ਼ਿਆਦਾਤਰ ਸਭਾਵਾਂ ਡੀ.ਏ.ਪੀ. ਖਾਦ ਤੋਂ ਵਾਂਝੀਆਂ ਹਨ। ਉਨ੍ਹਾਂ ਕਿਹਾ ਕਿ ਰੂਪਨਗਰ ਜ਼ਿਲੇ੍ਹ ਦੇ ਪ੍ਰਸ਼ਾਸਨ ਨੂੰ ਕਈ ਦਿਨਾਂ ਤੋਂ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ ਕਿ ਸਭਾਵਾਂ ਵਿਚ ਖਾਦ ਦੀ ਸਪਲਾਈ ਜਾਰੀ ਕੀਤੀ ਜਾਵੇ। ਪਰੰਤੂ ਸਰਕਾਰ ਵਲੋਂ ਸਭਾਵਾਂ ਦੇ ਨਿਯਮ ਬਦਲਣ ਕਾਰਨ ਖਾਦ ਦੀ ਸਪਲਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ, ਕਿ ਦੁਕਾਨਦਾਰਾਂ ਕਿਸਾਨਾਂ ਦੀ ਲੁੱਟ-ਖਸੁੱਟ ਕਰ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਆਗੂਆਂ ਨੇ ਕਿਹਾ ਕਿ ਇਸ ਮੁੱਦੇ ਨੂੰ ਮੁੱਖ ਰੱਖਦੇ ਹੋਏ 2 ਨਵੰਬਰ ਨੂੰ ਸਵੇਰੇ 10 ਵਜੇ ਡੀ.ਆਰ. ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਧਰਨੇ ਵਿਚ ਪਹੁੰਚ ਕੇ ਸਫਲ ਬਣਾਉਣ।
ਪਿਛਲੀ ਖ਼ਬਰ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਦੀਵਾਲੀ ਮੌਕੇ ਦੀਵੇ ਬਣਾਉਣ ਵਾਲਾ ਘੁਮਿਆਰ ਭਾਈਚਾਰਾ ਨਵੀਂ ਪੀੜ੍ਹੀ ਮਿੱਟੀ ਦੇ ਬਰਤਨ ਬਣਾਉ... ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ 57ਵਾਂ ਸਾਲਾਨਾ ਮਹਾਂ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।