03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਟਿਕਟ ਮਿਲਣ ਤੋਂ ਬਾਅਦ ਵਿਧਾਇਕ ਦਿਨੇਸ਼ ਚੱਢਾ ਡੇਰਾ ਮਹਾਂਦੇਵ ਸਸਕੌਰ ਵਿਖੇ ਹੋਏ ਨਤਮਸਤਕ

ਨੂਰਪੁਰ ਬੇਦੀ, 2 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਰੂਪਨਗਰ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਡੇਰਾ ਮਹਾਂਦੇਵ ਸਸਕੌਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਹੰਤ ਬਾਬਾ ਉਮੇਦ ਗਿਰੀ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਸਮੇਤ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਅਜੀਤ ਡੈਸਕ 03-11-2026
ਨੂਰਪੁਰ ਬੇਦੀ, 2 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਰੂਪਨਗਰ ਤੋਂ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਡੇਰਾ ਮਹਾਂਦੇਵ ਸਸਕੌਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਹੰਤ ਬਾਬਾ ਉਮੇਦ ਗਿਰੀ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਸਮੇਤ ਹਲਕੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਵਿਧਾਇਕ ਚੱਢਾ ਨੇ ਕਿਹਾ ਕਿ ਕਿਸੇ ਵੀ ਸ਼ੁਭ ਕਾਰਜ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨ ਨਾਲ ਮਨ ਨੂੰ ਸਕੂਨ ਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਮੁੜ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਇਸ ਲਈ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਮਹੰਤ ਬਾਬਾ ਉਮੇਦ ਗਿਰੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਲੋਕ ਸੇਵਾ ਕਰਨ ਦੀ ਸ਼ਕਤੀ ਬਖਸ਼ੇ।
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਟਿਕਟ ਮਿਲਣ ’ਤੇ ਪੁਰਖਾਲੀ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਅਸਮਾਨਪੁਰ ਦੇ ਵਿਦਿਆਰਥੀਆਂ ਦੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।