ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਲਗਾਇਆ ਵਿੱਦਿਅਕ ਟੂਰ
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਕੁੰਮਾ ਮਾਸ਼ਕੀ, ਸ੍ਰੀ ਚਮਕੌਰ ਸਾਹਿਬ ਅਤੇ ਦਾਸਤਾਨ-ਏ-ਖਾਲਸਾ ਵਿਖੇ ਲਿਜਾਇਆ ਗਿਆ।
ਸ੍ਰੀ ਅਨੰਦਪੁਰ ਸਾਹਿਬ, 4 ਨਵੰਬਰ (ਜੇ ਐਸ ਨਿੱਕੂਵਾਲ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਲਗਾਇਆ ਗਿਆ। ਇਸ ਸਬੰਧੀ ਸਕੂਲ ਮੁਖੀ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਦਾ ਸਲਾਨਾ ਵਿੱਦਿਅਕ ਟੂਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਕੁੰਮਾ ਮਾਸ਼ਕੀ, ਸ੍ਰੀ ਚਮਕੌਰ ਸਾਹਿਬ ਅਤੇ ਦਾਸਤਾਨ-ਏ-ਖਾਲਸਾ ਵਿਖੇ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਟੂਰ ਦੌਰਾਨ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਉੱਥੇ ਵਿਦਿਆਰਥੀਆਂ ਨੂੰ ਇਹਨਾਂ ਧਾਰਮਿਕ ਸਥਾਨਾਂ ਦੇ ਇਤਿਹਾਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ।ਇਸ ਮੌਕੇ ਸਤਿੰਦਰ ਕੌਰ, ਜਸਪ੍ਰੀਤ ਕੌਰ, ਸੰਦੀਪ ਕੌਰ, ਬਲਦੀਪ ਕੌਰ, ਮਮਤਾ ਦੇਵੀ, ਸ਼ਾਂਤੀ ਦੇਵੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਹਾਜ਼ਰ ਸਨ।