05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ. ਐਸ.ਪੀ.ਸੀ.ਐਲ. ਅਧੀਨ ਕੰਟਰੈਕਟ ’ਤੇ ਹੋਏ-ਹਰਜੋਤ ਬੈਂਸ

ਢੇਰ, 4 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟ ਸੋਰਸ ਆਧਾਰ ’ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 05-11-2026
ਢੇਰ, 4 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟ ਸੋਰਸ ਆਧਾਰ ’ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ ’ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਲਈ ਇਹ ਮੌਕਾ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਅਤੇ ਆਪਣੇ ਰੁਜ਼ਗਾਰ ਦੇ ਭਵਿੱਖ ਨੂੰ ਲੈ ਕੇ ਭਰੋਸੇ ਦੀ ਨਵੀਂ ਸ਼ੁਰੂਆਤ ਵਜੋਂ ਸਾਹਮਣੇ ਆਇਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰੀ ਅਦਾਰੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਨਾਲ ਹੀ ਵਿਭਾਗ ਆਪਣੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਲੰਮੇ ਸਮੇਂ ਤੋਂ ਪੈਸਕੋ ਰਾਹੀਂ ਸੇਵਾਵਾਂ ਨਿਭਾਅ ਰਹੇ ਇਨ੍ਹਾਂ 59 ਮੁਲਾਜ਼ਮਾਂ ਨੂੰ ਸਿੱਧੇ ਪੀ.ਐਸ.ਪੀ.ਸੀ.ਐਲ. ਦੇ ਅਧੀਨ ਕੰਟਰੈਕਟ ’ਤੇ ਲਿਆਉਣਾ ਉਨ੍ਹਾਂ ਦੇ ਹਿਤਾਂ ਦੀ ਰਾਖੀ ਵੱਲ ਅਹਿਮ ਕਦਮ ਹੈ। ਇਸ ਮੌਕੇ ਇੰਜੀਨੀਅਰ ਨਵੀਨ ਮਲਹੋਤਰਾ, ਅਧਿਕਾਰੀ ਸਮੇਤ ਹੋਰ ਪਤਵੰਤੇ ਅਤੇ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਜੁਗਾੜ ਮੇਲਾ 5.0 ਵਿਚ ਸੰਤ ਕਰਮ ਸਿੰਘ ਅਕੈਡਮੀ ਦੀ ਵਿਦਿਆਰਥਣ ਯਾਨਾ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।