05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੰਗਰੂਰ ਰੈਲੀ ਲਈ ਹਲਕਾ ਰੋਪੜ ਤੋਂ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ

ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਰੋਪੜ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ।

ਅਜੀਤ ਡੈਸਕ 05-11-2026
ਰੂਪਨਗਰ, 4 ਨਵੰਬਰ (ਸਤਨਾਮ ਸਿੰਘ ਸੱਤੀ)-ਕਾਂਗਰਸ ਪਾਰਟੀ ਵਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਰੋਪੜ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਯੂਥ ਕਾਂਗਰਸ ਰੋਪੜ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਰੋਪੜ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਸੰਗਰੂਰ ਲਈ ਰਵਾਨਾ ਹੋਇਆ। ਇਸ ਮੌਕੇ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ ਅਤੇ ਲੋਕ ਇਸ ਸਰਕਾਰ ਤੋਂ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਵਿਚ ਨਹੀਂ ਆਉਣਗੇ ਅਤੇ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਖ਼ਿਲਾਫ਼ ਲੋਕਾਂ ਵਿਚ ਰੋਸ ਵਧ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦਿਆਂ ਦੇ ਬਾਵਜੂਦ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਹੈ।
ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਵਿਖੇ ‘ਦੀਵਾਲੀ ਫੈਸਟ’ ਧੂਮ ਧੜੱਕੇ ਨਾਲ ਕਰਵਾਇਆ ਅਗਲੀ ਖ਼ਬਰ ਡੇਰਾਬੱਸੀ ਵਿਖੇ ਵੰਦੇ ਭਾਰਤ ਰੇਲਗੱਡੀ ਦੀ ਲਪੇਟ ’ਚ ਆ ਕੇ ਜਾਨ ਗੁਆਉਣ ਵਾਲਾ ਨੌਜਵਾਨ ਨਿਕਲਿਆ ਬੀ.ਟੈੱਕ ਇੰਜੀਨੀਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।