06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਸਰਕਲ ਜਨਰੇਸ਼ਨ ਵਲੋਂ ਕਨਵੈੱਨਸ਼ਨ

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਲਿ: ਪੈਨਸ਼ਨਰਜ਼ ਯੂਨੀਅਨ ਸਰਕਲ ਜਨਰੇਸ਼ਨ ਵਲੋਂ ਸਾਂਝੇ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਨਵੈੱਨਸ਼ਨ ਕੀਤੀ ਗਈ। ਇਸ ਸੰਬੰਧੀ ਸਕੱਤਰ ਭੁਪਿੰਦਰ ਸਿੰਘ ਤੇ ਸੋਮਦੱਤ ਸ਼ਰਮਾ ਨੇ ਦੱਸਿਆ ਕਿ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸਮੂਹ ਪੈਨਸ਼ਨਰਜ਼ ਤੇ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ’ਤੇ ਲਗਾਤਾਰ ਧੱਕਾ ਕਰ ਰਹੀ ਹੈ।

ਅਜੀਤ ਡੈਸਕ 06-11-2026
ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਲਿ: ਪੈਨਸ਼ਨਰਜ਼ ਯੂਨੀਅਨ ਸਰਕਲ ਜਨਰੇਸ਼ਨ ਵਲੋਂ ਸਾਂਝੇ ਮੋਰਚੇ ਦੇ ਸੱਦੇ ਤਹਿਤ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਕਨਵੈੱਨਸ਼ਨ ਕੀਤੀ ਗਈ। ਇਸ ਸੰਬੰਧੀ ਸਕੱਤਰ ਭੁਪਿੰਦਰ ਸਿੰਘ ਤੇ ਸੋਮਦੱਤ ਸ਼ਰਮਾ ਨੇ ਦੱਸਿਆ ਕਿ ਕਨਵੈੱਨਸ਼ਨ ਨੂੰ ਸੰਬੋਧਨ ਕਰਦਿਆਂ ਸਮੂਹ ਪੈਨਸ਼ਨਰਜ਼ ਤੇ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ’ਤੇ ਲਗਾਤਾਰ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਐਲਾਨੇ 3 ਫ਼ੀਸਦੀ ਡੀ. ਏ. ਦੀ ਅਧੂਰੀ ਜਾਣਕਾਰੀ ਦਿੱਤੀ ਗਈ ਹੈ ਤੇ ਪਿਛਲੇ ਬਕਾਇਆ ਸੰਬੰਧੀ ਵੀ ਕੁੱਝ ਸਪਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਬਕਾਇਆ ਡੀ. ਏ. ਸਬੰਧੀ ਸਰਕਾਰ ਵਲੋਂ ਲਗਾਤਾਰ ਝੂਠ ਫੈਲਾਅ ਕੇ ਲੋਕਾਂ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਜਦਕਿ ਸਚਾਈ ਇਹ ਹੈ ਕਿ ਬਣਦਾ ਡੀ. ਏ. ਤੇ ਹੋਰ ਬਕਾਇਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕਾਨੂੰਨੀ ਹੱਕ ਹੈ । ਕਨਵੈੱਨਸ਼ਨ ਨੂੰ ਮਹਿੰਗਾ ਰਾਮ, ਪ੍ਰਕਾਸ਼ ਚੰਦ, ਜਸਪਾਲ ਸਿੰਘ, ਚੈਨ ਸਿੰਘ, ਮਦਨ ਲਾਲ, ਸੁਖਦੇਵ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਇਸ ਮੌਕੇ ਦੇਵ ਰਾਜ ਖ਼ਜ਼ਾਨਚੀ, ਸਰਵਣ ਕੁਮਾਰ, ਹਰਬਿਲਾਸ, ਬਲਬੀਰ ਸਿੰਘ, ਗੁਰਮੀਤ ਸਿੰਘ, ਜੋਧਾ ਸਿੰਘ, ਸੰਤੋਖ ਸਿੰਘ, ਸੰਤੋਸ਼ ਕੁਮਾਰ, ਭੋਲਾ ਰਾਮ, ਅਨੰਦ ਸਿੰਘ ਨੇਗੀ ਆਦਿ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਸੰਪਰਕ ਸੜਕ ’ਤੇ ਪ੍ਰੀਮਿਕਸ ਪਾਉਣ ਤੋਂ ਤੁਰੰਤ ਬਾਅਦ ਪਿਆ ਖੱਡਾ, ਠੀਕ ਕਰਨ ਦੀ ਮੰਗ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਆਊਟਸੋਰਸ ਮੁਲਾਜ਼ਮਾਂ ਦੇ ਆਗੂਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।