07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਟਿੱਪਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਕਾਹਨਪੁਰ ਖੂਹੀ, 6 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਪਲਾਟਾ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿ੍ਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ।

ਅਜੀਤ ਡੈਸਕ 07-11-2026
ਕਾਹਨਪੁਰ ਖੂਹੀ, 6 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਪਲਾਟਾ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿ੍ਤਕ ਦੀ ਪਛਾਣ ਪ੍ਰਵੀਨ ਕੁਮਾਰ ਵਜੋਂ ਹੋਈ ਹੈ। ਜ਼ਖ਼ਮੀ ਬਲਵਿੰਦਰ ਸਿੰਘ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ, ਜਦਕਿ ਤੀਜੇ ਜ਼ਖ਼ਮੀ ਅਜੈ ਸਿੰਘ ਦਾ ਕਲਵਾਂ ਸਥਿਤ ਸੁਖਮਨੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਜੈ ਸਿੰਘ ਵਾਸੀ ਪਿੰਡ ਜੰਡਲਾ, ਥਾਣਾ ਨੰਗਲ ਨੇ ਦੱਸਿਆ ਉਹ ਆਪਣੇ ਸਾਥੀਆਂ ਪ੍ਰਵੀਨ ਕੁਮਾਰ ਵਾਸੀ ਤਰਫ਼ ਮਜਾਰੀ ਅਤੇ ਬਲਵਿੰਦਰ ਸਿੰਘ ਵਾਸੀ ਸਪਾਲਵਾ ਨਾਲ ਮੋਟਰਸਾਈਕਲ ਨੰਬਰ ਪੀ.ਬੀ. 16 ਸੀ. 5287 ’ਤੇ ਸਵਾਰ ਹੋ ਕੇ ਡਿਊਟੀ ਖ਼ਤਮ ਕਰਨ ਉਪਰੰਤ ਘਰ ਵਾਪਸ ਪਰਤ ਰਹੇ ਸਨ। ਜਦੋਂ ਉਹ ਸ਼ਾਮ ਕਰੀਬ 6:30 ਵਜੇ ਪਿੰਡ ਪਲਾਟਾ ਨੇੜੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਤਿੰਨੇ ਨੌਜਵਾਨ ਸੜਕ ’ਤੇ ਡਿਗ ਕੇ ਜ਼ਖ਼ਮੀ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਟਿੱਪਰ ਚਾਲਕ ਜਤਿੰਦਰ ਸਿੰਘ ਵਾਸੀ ਮਾਛੀਵਾੜਾ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਮੌਕੇ ’ਤੇ ਛੱਡ ਕੇ ਆਪਣਾ ਵਾਹਨ ਉਥੇ ਹੀ ਛੱਡ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਕਲਵਾਂ ਸਥਿਤ ਸੁਖਮਨੀ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪ੍ਰਵੀਨ ਕੁਮਾਰ ਅਤੇ ਬਲਵਿੰਦਰ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਪੀ. ਜੀ. ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਪਰ ਰੂਪਨਗਰ ਨੇੜੇ ਪਹੁੰਚਦਿਆਂ ਹੀ ਪ੍ਰਵੀਨ ਕੁਮਾਰ ਨੇ ਦਮ ਤੋੜ ਦਿੱਤਾ, ਜਦਕਿ ਬਲਵਿੰਦਰ ਸਿੰਘ ਦਾ ਪੀ. ਜੀ. ਆਈ. ਵਿਖੇ ਇਲਾਜ ਜਾਰੀ ਹੈ। ਇਸ ਸੰਬੰਧੀ ਪੁਲਿਸ ਚੌਕੀ ਕਲਵਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਪਾਲ ਨੇ ਦੱਸਿਆ ਕਿ ਅਜੈ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਾਲਕ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ‘ਕੌਸ਼ਲ ਦੀਪਮਾਲਾ ਮੇਲੇ’ ਦਾ ਆਯੋਜਨ ਅਗਲੀ ਖ਼ਬਰ ਸੇਂਟ ਕਾਰਮਲ ਸਕੂਲ ਵਿਚ ਲੱਗੀਆਂ ਦੀਵਾਲੀ ਦੇ ਤਿਉਹਾਰ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।