08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਹ ਰੌਸ਼ਨੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਮਹੀਨਾ ਭਰ ਚੱਲੇ ਸਮਾਗਮਾਂ ਦਾ ਸ਼ਾਨਦਾਰ ਸਮਾਪਤੀ ਸਮਾਗਮ ਸੀ।

ਅਜੀਤ ਡੈਸਕ 08-11-2026
ਖਰੜ, 7 ਨਵੰਬਰ (ਗੁਰਮੁੱਖ ਸਿੰਘ ਮਾਨ)-ਹੈਪੀ ਚੈਂਪਸ ਪ੍ਰੀ-ਸਕੂਲ ਖਰੜ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਇਹ ਰੌਸ਼ਨੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਮਹੀਨਾ ਭਰ ਚੱਲੇ ਸਮਾਗਮਾਂ ਦਾ ਸ਼ਾਨਦਾਰ ਸਮਾਪਤੀ ਸਮਾਗਮ ਸੀ। ਇਸ ਮੌਕੇ ਬੱਚਿਆਂ ਨੇ ਰਵਾਇਤੀ ਦੀਵੇ ਬਣਾਉਣ, ਰੰਗ-ਬਿਰੰਗੇ ਫੁੱਲਾਂ ਦੀਆਂ ਰੰਗੋਲੀਆਂ ਸਜਾਉਣ ਤੇ ਸਿੱਖਿਆਦਾਇਕ ਫ਼ਿਲਮ ਦੇਖਣ ਵਰਗੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਮਾਗਮ ਦੇ ਮੁੱਖ ਸੁਨੇਹੇ ‘ਤੇ ਜ਼ੋਰ ਦਿੰਦਿਆਂ ਸਕੂਲ ਦੇ ਡਾਇਰੈਕਟਰ ਵਿਕਾਸ ਚੱਢਾ ਨੇ ਬੱਚਿਆਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ, ਜਦਕਿ ਪ੍ਰਿੰ. ਡਾ. ਸੁਨੈਨਾ ਚੱਢਾ ਨੇ ਦੱਸਿਆ ਕਿ ਛੋਟੀ ਉਮਰ ਤੋਂ ਹੀ ਆਪਣੀ ਅਮੀਰ ਵਿਰਾਸਤ ਪ੍ਰਤੀ ਸਤਿਕਾਰ ਪੈਦਾ ਕਰਨਾ ਬੱਚੇ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣਾ ਅਜੋਕੇ ਸਮੇਂ ਦੀ ਅਹਿਮ ਲੋੜ-ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।