ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਦਿੱਤਾ ਜਾਵੇ ਭਵ ਤੇ ਦਿਵਯ ਸਰੂਪ-ਮੁੱਖ ਮੰਤਰੀ
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯਮੁਨਾਨਗਰ ਜ਼ਿਲ੍ਹੇ ਦੇ ਬਿਲਾਸਪੁਰ ਵਿਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਸ਼ਾਨਦਾਰ, ਦਿਵਯ ਤੇ ਆਕਰਸ਼ਕ ਸਰੂਪ ਪ੍ਰਦਾਨ ਕੀਤਾ ਜਾਵੇ। ਮੇਲੇ ਵਿਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਨ ਦੇ ਨਾਲ-ਨਾਲ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾਣ।
ਹ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਨਿਵਾਸ ਸਥਾਨ ’ਤੇ ਰਾਜ ਪੱਧਰੀ ਕਪਾਲਮੋਚਨ ਮੇਲੇ ਦੀਆਂ ਤਿਆਰੀਆਂ ਸੰਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
11-11-2026
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯਮੁਨਾਨਗਰ ਜ਼ਿਲ੍ਹੇ ਦੇ ਬਿਲਾਸਪੁਰ ਵਿਚ ਆਯੋਜਿਤ ਹੋਣ ਵਾਲੇ ਰਾਜ ਪੱਧਰੀ ਕਪਾਲਮੋਚਨ ਮੇਲੇ ਨੂੰ ਸ਼ਾਨਦਾਰ, ਦਿਵਯ ਤੇ ਆਕਰਸ਼ਕ ਸਰੂਪ ਪ੍ਰਦਾਨ ਕੀਤਾ ਜਾਵੇ। ਮੇਲੇ ਵਿਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਅਧਿਆਤਮਿਕ ਵਾਤਾਵਰਨ ਦੇ ਨਾਲ-ਨਾਲ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਰਾਜ ਪੱਧਰੀ ਕਪਾਲਮੋਚਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਆਯੋਜਿਤ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਿਲਾਸਪੁਰ ਵਿਚ 122 ਏਕੜ ਖੇਤਰ ’ਚ 20 ਤੋਂ 24 ਨਵੰਬਰ ਤੱਕ ਆਯੋਜਿਤ ਹੋਣ ਵਾਲੇ ਇਸ ਪੰਜ ਰੋਜ਼ਾ ਮੇਲੇ ਵਿਚ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਸਫ਼ਾਈ ਤੇ ਸੁਚਾਰੂ ਆਵਾਜਾਈ ਨੂੰ ਸਰਵਉੱਚ ਪਹਿਲ ਦਿੱਤੀ ਜਾਵੇ। ਮੀਟਿੰਗ ਵਿਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਮੁੱਖ ਮੰਤਰੀ ਦੇ ਓ. ਐਸ. ਡੀ. ਬੀ. ਬੀ. ਭਾਰਤੀ, ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਯਮੁਨਾਨਗਰ ਦੀ ਡਿਪਟੀ ਕਮਿਸ਼ਨਰ ਪ੍ਰੀਤੀ, ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਅਤੇ ਯਮੁਨਾਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਹਾਜ਼ਰ ਸਨ। ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਆਧਾਰਿਤ ਡਰੋਨ ਸ਼ੋਅ ਤੇ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ ਵਿਸ਼ੇਸ਼ ਖਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ-ਮਹਾਪੁਰਸ਼ ਸਨਮਾਨ ਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ 24 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਰਾਜ ਪੱਧਰੀ ਪ੍ਰਕਾਸ਼ ਪੁਰਬ ਵੀ ਬਿਲਾਸਪੁਰ ਵਿਚ ਮਨਾਇਆ ਜਾਵੇਗਾ। ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਮਾਨਵਤਾ ਲਈ ਉਨ੍ਹਾਂ ਦੇ ਸੰਦੇਸ਼ ’ਤੇ ਆਧਾਰਿਤ ਭਵ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਕੱਤਕ ਦੀ ਪੂਰਨਮਾਸ਼ੀ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਆਯੋਜਿਤ ਹੋਣ ਵਾਲਾ ਇਤਿਹਾਸਕ ਕਪਾਲਮੋਚਨ ਮੇਲੇ ਵਿਚ ਹਰ ਸਾਲ ਹਰਿਆਣਾ ਤੋਂ ਇਲਾਵਾ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਵੱਖ-ਵੱਖ ਰਾਜਾਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ।