11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਜ਼ੀਰਕਪੁਰ ਦੇ ਵਾ. ਨੰ. 16 ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ 182 ਮਰੀਜ਼ਾਂ ਦੀ ਜਾਂਚ ਤੇ 128 ਲਾਭਪਾਤਰੀਆਂ ਦੇ ਬਣਾਏ ਗਏ ਹੈਲਥ ਕਾਰਡ - ਡਾ . ਆਹਲੂਵਾਲੀਆ

ਜ਼ੀਰਕਪੁਰ, 10 ਨਵੰਬਰ (ਹੈਪੀ ਪੰਡਵਾਲਾ)-ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੇ ਉਦੇਸ਼ ਤਹਿਤ ਜ਼ੀਰਕਪੁਰ ਦੇ ਵਾ. ਨੰ.

ਅਜੀਤ ਡੈਸਕ 11-11-2026
ਜ਼ੀਰਕਪੁਰ, 10 ਨਵੰਬਰ (ਹੈਪੀ ਪੰਡਵਾਲਾ)-ਸਿਹਤ ਸਹੂਲਤਾਂ ਨੂੰ ਆਮ ਲੋਕਾਂ ਦੀ ਪਹੁੰਚ ‘ਚ ਲਿਆਉਣ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੇ ਉਦੇਸ਼ ਤਹਿਤ ਜ਼ੀਰਕਪੁਰ ਦੇ ਵਾ. ਨੰ. 16 ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ ਜਿਥੇ ਮਾਹਿਰ ਡਾਕਟਰਾਂ ਵਲੋਂ 182 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ, ਉਥੇ ਹੀ 128 ਯੋਗ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਵੀ ਬਣਾਏ ਗਏ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮੁੱਖ ਤੌਰ ‘ਤੇ ਦੰਦਾਂ ਦੀ ਜਾਂਚ ਅਤੇ ਇਲਾਜ, ਸਕੇਲਿੰਗ, ਫਿਲਿੰਗ ਅਤੇ ਦੰਦ ਕੱਢਣ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਸ਼ੂਗਰ, ਬਲੱਡ ਪ੍ਰੈੱਸ਼ਰ, ਜੋੜਾਂ ਦੇ ਦਰਦ, ਔਰਤਾਂ ਦੀ ਸਿਹਤ ਨਾਲ ਸੰਬੰਧਿਤ ਵਿਸ਼ੇਸ਼ ਜਾਂਚ ਅਤੇ ਆਮ ਸਿਹਤ ਜਾਂਚ ਵੀ ਕੀਤੀ ਗਈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਖੇਤਰ ‘ਚ ਸੁਧਾਰ ਕਰਨ ਤੇ ਆਮ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਪਹਿਲਕਦਮੀਆਂ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ। ਅੰਤ ‘ਚ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾ. ਨੰ. 16 ਦੇ ਸਮੂਹ ਨਿਵਾਸੀਆਂ ਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਅਜਿਹੀਆਂ ਲੋਕ-ਭਲਾਈ ਵਾਲੀਆਂ ਪਹਿਲਕਦਮੀਆਂ ਨੂੰ ਸਫ਼ਲ ਬਣਾਉਣ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕ ਸੇਵਾ ਤੇ ਸਿਹਤ ਸਹੂਲਤਾਂ ਦਾ ਇਹ ਸਿਲਸਿਲਾ ਭਵਿੱਖ ‘ਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ।
ਪਿਛਲੀ ਖ਼ਬਰ ਵਿਸ਼ਵਕਰਮਾ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਨੇ 47ਵਾਂ ਮੂਰਤੀ ਸਥਾਪਨਾ ਦਿਵਸ ਤੇ 68ਵਾਂ ਸਾਲਾਨਾ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।