13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਚੋਣ ਅਬਜ਼ਰਵਰ ਸੰਦੀਸ਼ ਗੁਪਤਾ ਨੇ ਰੂਪਨਗਰ ’ਚ ਈ. ਵੀ. ਐਮ. ਤੇ ਵੀ. ਵੀ. ਪੈਟ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ

ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਅਬਜ਼ਰਵਰ ਸ੍ਰੀ ਸੰਦੀਸ਼ ਗੁਪਤਾ ਨੇ ਰੂਪਨਗਰ ਦੇ ਬੀ. ਆਰ.

ਸਨਿਚਰਵਾਰ, 1 ਅਗਸਤ, 2026 13-11-2026
ਰੂਪਨਗਰ, 12 ਨਵੰਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਤਹਿਤ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਅਬਜ਼ਰਵਰ ਸ੍ਰੀ ਸੰਦੀਸ਼ ਗੁਪਤਾ ਨੇ ਰੂਪਨਗਰ ਦੇ ਬੀ. ਆਰ. ਅੰਬੇਡਕਰ ਚੌਕ ਸਥਿਤ ਜ਼ਿਲ੍ਹਾ ਪੱਧਰੀ ਈ. ਵੀ. ਐਮ. ਵੇਅਰਹਾਊਸ ਵਿਖੇ ਈ. ਵੀ. ਐਮ. ਤੇ ਵੀ. ਵੀ. ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ. ਐਲ. ਸੀ.) ਦਾ ਜਾਇਜ਼ਾ ਲਿਆ। ਇਹ ਪ੍ਰਕਿਰਿਆ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਬੀ. ਈ. ਐੱਲ. ਦੇ ਇੰਜੀਨੀਅਰਾਂ ਤੋਂ ਮਸ਼ੀਨਾਂ ਦੀ ਜਾਂਚ ਅਤੇ ਤਕਨੀਕੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਇਸ ਜਾਂਚ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਉਣਾ ਹੈ, ਤਾਂ ਜੋ ਵੋਟਿੰਗ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਰਹੇ। ਉਨ੍ਹਾਂ ਦੱਸਿਆ ਕਿ ਫਸਟ ਲੈਵਲ ਚੈਕਿੰਗ ਤਿੰਨ ਹਫ਼ਤਿਆਂ ’ਚ ਮੁਕੰਮਲ ਕਰਨ ਦਾ ਟੀਚਾ ਹੈ। ਸਮੁੱਚੀ ਪ੍ਰਕਿਰਿਆ ਸੀ. ਸੀ. ਟੀ. ਵੀ. ਦੀ ਨਿਗਰਾਨੀ ਤੇ ਵੀਡੀਓਗ੍ਰਾਫੀ ਹੇਠ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਪ੍ਰਕਿਰਿਆ ਦੌਰਾਨ ਨਿਯਮਿਤ ਤੌਰ ’ਤੇ ਹਾਜ਼ਰ ਰਹਿ ਕੇ ਆਪਣੀ ਭਾਗੀਦਾਰੀ ਯਕੀਨੀ ਬਣਾਉਣ।
ਪਿਛਲੀ ਖ਼ਬਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ-ਸਿਵਲ ਸਰਜਨ ਅਗਲੀ ਖ਼ਬਰ ਦਿੱਲੀ ਵਿਚ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਕੇਂਦਰ ਸਰਕਾਰ-ਢਾਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।