13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਬੀਰ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਡਾ. ਚੀਮਾ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਸ ਮਹੀਨੇ ਦੇ ਅਖੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਡਾ. ਚੀਮਾ ਵਲੋਂ ਇਲਾਕੇ ਦੇ ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 13-11-2026
ਨੂਰਪੁਰ ਬੇਦੀ, 12 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਸ ਮਹੀਨੇ ਦੇ ਅਖੀਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਬਾ ਟੱਪਰੀਆਂ ਤੇ ਟਿੱਬਾ ਨੰਗਲ ਫੇਰੀ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਡਾ. ਚੀਮਾ ਵਲੋਂ ਇਲਾਕੇ ਦੇ ਅਕਾਲੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਦੌਰੇ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਚੀਮਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਦੌਰੇ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਜੁਟਣ ਦੀ ਅਪੀਲ ਕਰਦਿਆਂ ਵਰਕਰਾਂ ਨੂੰ ਲਾਮਬੰਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਅਤੇ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਦੌਰੇ ਸੰਬੰਧੀ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਠੇਕੇਦਾਰ ਕੁਲਵੀਰ ਸਿੰਘ ਅਸਮਾਨਪੁਰ, ਧਰਮ ਚੰਦ, ਸੁਰਿੰਦਰ ਕੁਮਾਰ ਟਿੱਬਾ ਨੰਗਲ, ਸੁਖਵਿੰਦਰ ਸਿੰਘ, ਕੇਸਰ ਸਿੰਘ, ਨਿਰਮਲ ਸਾਊ ਪੁਰ, ਅਮਰਜੀਤ ਸਿੰਘ ਸਮੀਰੋਵਾਲ, ਸਤਨਾਮ ਸਿੰਘ ਝੱਜ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ। ਖ਼ਾਲਸਾ ਸਕੂਲ ਵਿਖੇ ਅੰਤਰ-ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੇ ਹੈਂ... ਅਗਲੀ ਖ਼ਬਰ ਮੋਰਿੰਡਾ ਸ਼ਹਿਰ ਵਿਚ ਲੱਗੇ ਗੰਦਗੀ ਦੇ ਥਾਂ-ਥਾਂ ਢੇਰ, ਢੇਰਾਂ ਨੂੰ ਲਗਾਈ ਜਾ ਰਹੀ ਹੈ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।