ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਤਿੰਨ ਦਿਨ ਤੋਂ ਰੇਡੀਓਗ੍ਰਾਫਰ ਨਾ ਆਉਣ ਕਾਰਨ ਐਕਸਰੇ ਕਰਵਾਉਣ ਵਾਲੇ ਮਰੀਜ਼ ਹੋ ਰਹੇ ਨੇ ਪ੍ਰੇਸ਼ਾਨ
ਨੂਰਪੁਰ ਬੇਦੀ, 12 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਵੇਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਅਸਲ ਹਕੀਕਤ ਉਦੋਂ ਸਾਹਮਣੇ ਆਈ ਜਦੋਂ ਨੂਰਪੁਰ ਬੇਦੀ ਖੇਤਰ ਦੇ 138 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਇਕਲੌਤੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਰੇਡੀਓਗ੍ਰਾਫਰਾਂ ਦੇ ਡਿਊਟੀ ’ਤੇ ਨਾ ਪਹੁੰਚਣ ਕਾਰਨ ਐਕਸਰੇ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ। ਹਸਪਤਾਲ ਦੇ ਐਕਸਰੇ ਰੂਮ ਨੂੰ ਤਾਲਾ ਲੱਗਿਆ ਹੋਣ ਕਾਰਨ ਰੋਜ਼ਾਨਾ ਐਕਸਰੇ ਕਰਵਾਉਣ ਲਈ ਪਹੁੰਚ ਰਹੇ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ ਜਾਂ ਫਿਰ ਨੂਰਪੁਰਬੇਦੀ ਪਹੁੰਚ ਕੇ ਨਿੱਜੀ ਤੌਰ ’ਤੇ ਐਕਸਰੇ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਸ਼
ਸ਼ਿਕਾਇਤਕਰਤਾ ਸੁਰਜੀਤ ਸਿੰਘ ਚੈਹਿੜ ਮਜਾਰਾ ਜਾਣਕਾਰੀ ਦਿੰਦਾ ਹੋਇਆ। ਤਸਵੀਰ : ਰਾਜੇਸ਼ ਚੌਧਰੀ
13-11-2026
ਨੂਰਪੁਰ ਬੇਦੀ, 12 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਵੇਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਅਸਲ ਹਕੀਕਤ ਉਦੋਂ ਸਾਹਮਣੇ ਆਈ ਜਦੋਂ ਨੂਰਪੁਰ ਬੇਦੀ ਖੇਤਰ ਦੇ 138 ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਇਕਲੌਤੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਰੇਡੀਓਗ੍ਰਾਫਰਾਂ ਦੇ ਡਿਊਟੀ ’ਤੇ ਨਾ ਪਹੁੰਚਣ ਕਾਰਨ ਐਕਸਰੇ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈਆਂ ਹਨ। ਹਸਪਤਾਲ ਦੇ ਐਕਸਰੇ ਰੂਮ ਨੂੰ ਤਾਲਾ ਲੱਗਿਆ ਹੋਣ ਕਾਰਨ ਰੋਜ਼ਾਨਾ ਐਕਸਰੇ ਕਰਵਾਉਣ ਲਈ ਪਹੁੰਚ ਰਹੇ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ ਜਾਂ ਫਿਰ ਨੂਰਪੁਰਬੇਦੀ ਪਹੁੰਚ ਕੇ ਨਿੱਜੀ ਤੌਰ ’ਤੇ ਐਕਸਰੇ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੋ ਦਿਨ ਪਹਿਲਾਂ ਹੀ ਹਸਪਤਾਲ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਓ. ਪੀ. ਡੀ. ਮੁੜ ਸ਼ੁਰੂ ਹੋਈ ਹੈ, ਪਰ ਐਕਸਰੇ ਦੀ ਸਹੂਲਤ ਨਾ ਮਿਲਣ ਕਾਰਨ ਮਰੀਜ਼ਾਂ ਨੂੰ ਇਲਾਜ ਦੌਰਾਨ ਵਾਧੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਆਰਥਿਕ ਪ੍ਰੇਸ਼ਾਨੀ ਵੀ ਝੱਲਣੀ ਪੈ ਰਹੀ ਹੈ। ਇਸ ਸੰਬੰਧੀ ਉਸ ਸਮੇਂ ਪਤਾ ਲੱਗਿਆ ਜਦੋਂ ਪਿੰਡ ਚੈਹਿੜ ਮਜਾਰਾ ਦੇ ਵਸਨੀਕ ਸੁਰਜੀਤ ਸਿੰਘ ਹੱਡੀਆਂ ਦੇ ਮਾਹਿਰ ਡਾਕਟਰ ਨੂੰ ਦਿਖਾਉਣ ਲਈ ਹਸਪਤਾਲ ਪਹੁੰਚੇ ਤੇ ਉਨ੍ਹਾਂ ਨੂੰ ਉਥੇ ਰੇਡੀਓ ਗਰਾਫਰ ਦੇ ਨਾ ਆਉਣ ਕਾਰਨ ਐਕਸਰੇ ਕਰਨ ਤੋਂ ਮਨਾ ਕਰ ਦਿੱਤਾ। ਉਨਾਂ ਵਲੋਂ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ (ਐਸ. ਐਮ. ਓ.) ਡਾ. ਹਰਪ੍ਰੀਤ ਕੌਰ ਕੋਲ ਵੀ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾਈ। ਜ਼ਿਕਰਯੋਗ ਹੈ ਕਿ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਸਥਾਨਕ ਧਾਰਮਿਕ ਅਸਥਾਨ ਪੀਰ ਬਾਬਾ ਜਿੰਦਾ ਸ਼ਹੀਦ ਸੁਸਾਇਟੀ ਦੇ ਫੰਡਾਂ ਵਿਚੋਂ ਡਿਜੀਟਲ ਐਕਸਰੇ ਮਸ਼ੀਨ ਸਥਾਪਿਤ ਕਰਵਾਈ ਗਈ ਸੀ ਤਾਂ ਜੋ ਲੋਕਾਂ ਨੂੰ ਘੱਟ ਖਰਚੇ ਤੇ ਐਕਸਰੇ ਦੀ ਸਹੂਲਤ ਮੁਹਈਆ ਕਰਵਾਈ ਜਾ ਸਕੇ। ਇਸ ਸੰਬੰਧੀ ਸਰਕਾਰੀ ਹਸਪਤਾਲ ਸਿੰਘਪੁਰ ਦੀ ਐਸ. ਐਮ. ਓ. ਡਾ. ਹਰਪ੍ਰੀਤ ਕੌਰ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਤਾਇਨਾਤ ਰੇਡੀਓਗ੍ਰਾਫਰ ਮੈਟਰਨਿਟੀ ਛੁੱਟੀ ’ਤੇ ਹੋਣ ਕਾਰਨ ਰੂਪਨਗਰ ਦੇ ਸਿਵਲ ਹਸਪਤਾਲ ਤੋਂ ਵੱਖ-ਵੱਖ ਦਿਨਾਂ ਲਈ ਰੇਡੀਓਗ੍ਰਾਫਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ। ਜਿਹੜੇ ਰੇਡੀਓਗ੍ਰਾਫਰ ਆਪਣੀ ਨਿਰਧਾਰਿਤ ਡਿਊਟੀ ’ਤੇ ਹਾਜ਼ਰ ਨਹੀਂ ਹੋਏ, ਉਨ੍ਹਾਂ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ।