14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਸ਼ਾ ਰੁਕਿਆ ਨਹੀਂ, ਗੈਂਗਸਟਰਾਂ ਦੇ ਹੌਸਲੇ ਬੁਲੰਦ, ਅਪਰਾਧੀਆਂ ਨੂੰ ਨਹੀਂ ਰਿਹਾ ਕਾਨੂੰਨ ਦਾ ਡਰ-ਮਦਨ ਮੋਹਨ ਮਿੱਤਲ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ.

ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ। 14-11-2026
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਅਸਫਲ ਸਾਬਤ ਹੋਈ ਹੈ। ਸੂਬੇ ਵਿਚ ਗੈਂਗਸਟਰਵਾਦ ਲਗਾਤਾਰ ਵਧ ਰਿਹਾ ਹੈ, ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ਆਏ ਦਿਨ ਲੁੱਟ-ਖੋਹ ਤੇ ਦਿਨ-ਦਿਹਾੜੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਹ ਦੋਸ਼ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਨੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਆਪਣੇ ਮਾਡਲ ਟਾਊਨ ਨਿਵਾਸ ਵਿਖੇ ਗੱਲਬਾਤ ਕਰਦਿਆਂ ਲਗਾਏ। ਮਿੱਤਲ ਨੇ ਕਿਹਾ ਕਿ ਅੱਜ ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਵਰਗ ਹੋਵੇ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਵੇ। ਸਰਕਾਰੀ ਕਰਮਚਾਰੀਆਂ ਤੋਂ ਲੈ ਕੇ ਵਪਾਰੀਆਂ ਤੇ ਉਦਯੋਗਪਤੀਆਂ ਤੱਕ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਵਿਕਾਸ ਅਤੇ ਲੋਕ ਹਿੱਤਾਂ ਦੀ ਬਜਾਏ ਸਿਆਸੀ ਪ੍ਰਚਾਰ ਨੂੰ ਤਰਜੀਹ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਸਿਆਸੀ ਛਵੀ ਚਮਕਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ, ਜਦਕਿ ਇਸ ਖਰਚੇ ਦਾ ਬੋਝ ਪੰਜਾਬ ਦੇ ਲੋਕਾਂ ਸਿਰ ਕਰਜ਼ੇ ਦੇ ਰੂਪ ਵਿਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਆਰਥਿਕ ਚੁਣੌਤੀਆਂ ਨਾਲ ਜੂਝ ਰਿਹਾ ਸੀ, ਪਰ ਮੌਜੂਦਾ ਸਰਕਾਰ ਨੇ ਸੂਬੇ ਸਿਰ ਕਰਜ਼ੇ ਦਾ ਬੋਝ ਹੋਰ ਵਧਾ ਦਿੱਤਾ ਹੈ। ਅੱਜ ਸਰਕਾਰੀ ਕਰਮਚਾਰੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ, ਵਪਾਰੀ ਕਾਰੋਬਾਰੀ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਉਦਯੋਗ ਜਗਤ ਵੀ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਹੈ। ਉਨ੍ਹ੍ਹਾਂ ਕਿਹਾ ਕਿ ਲੋਕ ਹੁਣ ਇਸ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਆਉਣ ਵਾਲੇ ਸਮੇਂ ਦੀ ਉਡੀਕ ਕਰ ਰਹੇ ਹਨ। ਮਿੱਤਲ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਪੂਰੀ ਮਿਹਨਤ ਕਰਨਗੇ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਮਿੱਤਲ ਨੇ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਧੜੇਬੰਦੀ ਅਤੇ ਖਿੱਚੋਤਾਣ ਵਿੱਚੋਂ ਬਾਹਰ ਨਹੀਂ ਨਿਕਲ ਸਕੀ।
ਪਿਛਲੀ ਖ਼ਬਰ ਚੇਅਰਮੈਨ ਕੇਸਰ ਸਿੰਘ ਸਮਾਣਾ ਦਾ ਪਿੰਡ ਪਹੁੰਚਣ ’ਤੇ ਸਨਮਾਨ ਅਗਲੀ ਖ਼ਬਰ ਬੇਲਾ ਕਾਲਜ ਵਿਖੇ ਦੀਵਾਲੀ ਉਤਸਵ ਤੇ ਨਸ਼ਾ ਮੁਕਤ ਯੁਵਾ ਅਭਿਆਨ ਤਹਿਤ ਕਰਵਾਈਆਂ ਵੱਖ-ਵੱਖ ਗਤੀਵਿਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।