14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨੰਗਲ ’ ਚ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮਿੰਨੀ ਚੰਡੀਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਨੰਗਲ ਨੂੰ ਵਧੇਰੇ ਸੁੰਦਰ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿਛਲੇ ਸਮੇਂ ਦੌਰਾਨ ਲਗਭਗ ਡੇਢ ਮਹੀਨਾ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਗਈ ਸੀ। ਮੰਤਰੀ ਸਾਹਿਬ ਖ਼ੁਦ ਸਾਥੀਆਂ ਸਮੇਤ ਇਸ ਦੀ ਨਿਗਰਾਨੀ ਕਰਦੇ ਰਹੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਰਹੇ ਜਦਕਿ ਨਗਰ ਕੌਂਸਲ ਦੇ ਕਰਮਚਾਰੀ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਕਰਦੇ ਰਹੇ।

ਅਜੀਤ ਡੈਸਕ 14-11-2026
ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਮਿੰਨੀ ਚੰਡੀਗੜ੍ਹ ਵਜੋਂ ਜਾਣੇ ਜਾਂਦੇ ਸ਼ਹਿਰ ਨੰਗਲ ਨੂੰ ਵਧੇਰੇ ਸੁੰਦਰ ਬਣਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿਛਲੇ ਸਮੇਂ ਦੌਰਾਨ ਲਗਭਗ ਡੇਢ ਮਹੀਨਾ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ ਗਈ ਸੀ। ਮੰਤਰੀ ਸਾਹਿਬ ਖ਼ੁਦ ਸਾਥੀਆਂ ਸਮੇਤ ਇਸ ਦੀ ਨਿਗਰਾਨੀ ਕਰਦੇ ਰਹੇ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਰਹੇ ਜਦਕਿ ਨਗਰ ਕੌਂਸਲ ਦੇ ਕਰਮਚਾਰੀ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਕਰਦੇ ਰਹੇ। ਪਰ ਹੁਣ ਮੁੱਖ ਸੜਕਾਂ ’ਤੇ ਖਿੱਲਰਿਆ ਕੂੜਾ ਇਨ੍ਹਾਂ ਦਾਅਵਿਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਖ਼ਵਾਜਾ ਪੀਰ ਮੰਦਰ ਤੋਂ ਐਮ. ਪੀ. ਕੋਠੀ ਵਾਇਆ ਸਤਿਸੰਗ ਘਰ ਜਾਂਦੀ ਸੜਕ ’ਤੇ ਨਗਰ ਕੌਂਸਲ ਵਲੋਂ ਬਣਾਏ ਕਮਿਊਨਿਟੀ ਸੈਂਟਰ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ। ਡਸਟਬਿਨ ਦੇ ਆਲੇ-ਦੁਆਲੇ ਫੈਲਿਆ ਕੂੜਾ ਸੜਕ ਤੱਕ ਆ ਗਿਆ ਹੈ। ਵਾਹਨਾਂ ਦੀ ਆਵਾਜਾਈ ਨਾਲ ਇਹ ਹੋਰ ਦੂਰ ਤੱਕ ਖਿੱਲਰ ਜਾਂਦਾ ਹੈ। ਗੰਦਗੀ ਕਾਰਨ ਬਦਬੂ ਤੇ ਪ੍ਰਦੂਸ਼ਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਰਾਹਗੀਰਾਂ ਨੂੰ ਵੀ ਰੋਜ਼ਾਨਾ ਕਾਫ਼ੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਇਹ ਸੜਕ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਦਾ ਮੁੱਖ ਰਸਤਾ ਹੈ। ਸਵੇਰੇ-ਸ਼ਾਮ ਵੱਡੀ ਗਿਣਤੀ ਵਿਚ ਲੋਕ ਇੱਥੇ ਸੈਰ ਕਰਨ ਆਉਂਦੇ ਹਨ। ਅਜਿਹੇ ਵਿਚ ਸੜਕ ਕਿਨਾਰੇ ਪਏ ਕੂੜੇ ਦੇ ਢੇਰ ਲੋਕਾਂ ਦੀ ਸਿਹਤ ਅਤੇ ਸ਼ਹਿਰ ਦੀ ਦਿੱਖ ਲਈ ਚਿੰਤਾ ਦਾ ਵਿਸ਼ਾ ਹਨ। ਲੋਕਾਂ ਵਿਚ ਸਵਾਲ ਉੱਠ ਰਿਹਾ ਹੈ ਕਿ ਮੰਤਰੀ ਵਲੋਂ ਸਫ਼ਾਈ ਮੁਹਿੰਮ ਦੀ ਨਿਗਰਾਨੀ ਕੀਤੇ ਜਾਣ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀ ਇਸ ਨੂੰ ਲਗਾਤਾਰ ਅਮਲ ਵਿਚ ਕਿਉਂ ਨਹੀਂ ਲਿਆ ਰਹੇ। ਕੀ ਮੁਹਿੰਮ ਕੁੱਝ ਦਿਨਾਂ ਦੀ ਸਰਗਰਮੀ ਤੱਕ ਹੀ ਸੀਮਤ ਰਹਿ ਗਈ ਹੈ? ਇਲਾਕਾ ਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦੇ ਕੇ ਮੁੱਖ ਸੜਕਾਂ ਤੇ ਜਨਤਕ ਥਾਵਾਂ ਤੋਂ ਕੂੜਾ ਤੁਰੰਤ ਚੁਕਵਾਇਆ ਜਾਵੇ ਅਤੇ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਰਾਜਾ ਪੋਰਸ ਅਤੇ ਡਾ . ਕੁਲਵੰਤ ਸਿੰਘ ਧਾਲੀਵਾਲ ਨੂੰ ਭਾਈ ਘਨੱਈਆ ਐਵਾਰਡ ਭੇਟ ਅਗਲੀ ਖ਼ਬਰ ਰੂਪਨਗਰ ਤੋਂ ਆਏ ਦੋ ਸ਼ਿਕਾਰੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।