14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ’ਚ ਸਖ਼ੀਆਂ ਦੀ ਭੂਮਿਕਾ ਅਹਿਮ-ਦਿਨੇਸ਼ ਚੱਢਾ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂਪਨਗਰ ਵਿਖੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਪਿੰਡਾਂ ਵਿਚ ਨਿਯੁਕਤ ਕੀਤੀਆਂ ਸਖ਼ੀਆਂ ਦੀ ਟੀਮ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਿੰਡ ਪੱਧਰ ’ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 14-11-2026
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੂਪਨਗਰ ਵਿਖੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਪਿੰਡਾਂ ਵਿਚ ਨਿਯੁਕਤ ਕੀਤੀਆਂ ਸਖ਼ੀਆਂ ਦੀ ਟੀਮ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪਿੰਡ ਪੱਧਰ ’ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਕੰਮਕਾਜ, ਪਿੰਡਾਂ ’ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਤੇ ਲੋਕਾਂ ਵਲੋਂ ਉਠਾਈਆਂ ਜਾਂਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸਖ਼ੀਆਂ ਸਰਕਾਰ ਤੇ ਆਮ ਲੋਕਾਂ ਵਿਚਕਾਰ ਅਹਿਮ ਕੜੀ ਵਜੋਂ ਕੰਮ ਕਰ ਸਕਦੀਆਂ ਹਨ। ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਹਰ ਯੋਗ ਲਾਭਪਾਤਰਾਂ ਤੱਕ ਪਹੁੰਚੇ ਅਤੇ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਵਿਧਾਇਕ ਨੇ ਕਿਹਾ ਕਿ ਖ਼ਾਸ ਕਰਕੇ ਪਿੰਡਾਂ ਦੀਆਂ ਔਰਤਾਂ ਤੇ ਲੋੜਵੰਦ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸਮਝ ਕੇ ਸੰਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆਂਦਾ ਜਾਵੇ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਹੋ ਸਕੇ। ਉਨ੍ਹਾਂ ਸਖ਼ੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਕੰਮ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਖ਼ੀਆਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪਿੰਡਾਂ ਵਿਚ ਕੀਤੇ ਜਾ ਰਹੇ ਕੰਮਾਂ ਤੇ ਲੋਕਾਂ ਵਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਧਾਇਕ ਨੂੰ ਜਾਣੂ ਕਰਵਾਇਆ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਤੇ ਮੈਕਸ ਹਸਪਤਾਲ ਵਲੋਂ ਮੁਫ਼ਤ ਮਲਟੀ - ਸਪੈਸ਼ਲਿਟੀ ਮੈਡੀਕਲ ਕੈਂਪ ਕੱਲ੍ਹ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।