17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਫ਼ਾਈ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ-ਹਰਦੀਪ ਸਿੰਘ ਗਿੱਲ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਕਰਨੈਲ ਸਿੰਘ)-ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀ ਸਿਹਤ, ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਦੀ ਤਸਵੀਰ । 17-11-2026
ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਕਰਨੈਲ ਸਿੰਘ)-ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀ ਸਿਹਤ, ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦਾ ਹਰ ਤਿੰਨ ਮਹੀਨੇ ਬਾਅਦ ਲਾਜ਼ਮੀ ਮੈਡੀਕਲ ਚੈੱਕਅਪ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਦੀ ਸਿਹਤ ਦੀ ਨਿਯਮਤ ਜਾਂਚ ਹੋ ਸਕੇ ਅਤੇ ਕਿਸੇ ਵੀ ਬਿਮਾਰੀ ਦਾ ਸਮੇਂ ਸਿਰ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿਹਤ ਤੇ ਸੁਰੱਖਿਆ ਨੂੰ ਪਹਿਲ ਦੇਣੀ ਲਾਜ਼ਮੀ ਹੈ। ਗਿੱਲ ਨੇ ਹਦਾਇਤ ਕੀਤੀ ਕਿ ਸਾਰੇ ਸਫ਼ਾਈ ਕਰਮਚਾਰੀਆਂ ਦੇ ਪਛਾਣ ਪੱਤਰ ਬਣਾਏ ਜਾਣ ਅਤੇ ਹਰੇਕ ਕਰਮਚਾਰੀ ਦੇ ਬਲੱਡ ਗਰੁੱਪ ਦੀ ਜਾਂਚ ਸਰਟੀਫਾਈਡ ਲੈਬਾਰਟਰੀ ਤੋਂ ਕਰਵਾ ਕੇ ਉਸ ਦਾ ਸਰਟੀਫਿਕੇਟ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਸੜਕ ਹਾਦਸੇ ਵਰਗੀ ਸਥਿਤੀ ’ਚ ਜ਼ਖ਼ਮੀ ਕਰਮਚਾਰੀ ਨੂੰ ਤੁਰੰਤ ਖ਼ੂਨ ਮੁਹੱਈਆ ਕਰਵਾਉਣ ਲਈ ਬਲੱਡ ਗਰੁੱਪ ਦੀ ਜਾਣਕਾਰੀ ਬਹੁਤ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਲਈ ਚੇਂਜਿੰਗ ਰੂਮ ਬਣਾਉਣ ਵਾਸਤੇ ਵੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਨਮਸਤੇ ਪੋਰਟਲ ’ਤੇ ਰਜਿਸਟਰ ਕਰਨ ਲਈ ਕਿਹਾ, ਤਾਂ ਜੋ ਉਹ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ ਸਾਰੇ ਕਰਮਚਾਰੀਆਂ ਨੂੰ ਕੰਮ ਦੌਰਾਨ ਲਾਜ਼ਮੀ ਤੌਰ ’ਤੇ ਦਸਤਾਨੇ, ਸੁਰੱਖਿਆ ਬੂਟ ਅਤੇ ਹੋਰ ਜ਼ਰੂਰੀ ਸੇਫ਼ਟੀ ਕਿੱਟ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਕਰਮਚਾਰੀ ਸੁਰੱਖਿਆ ਕਿੱਟ ਤੋਂ ਬਿਨਾਂ ਕੰਮ ਨਹੀਂ ਕਰੇਗਾ । ਇਸ ਮੌਕੇ ਸੰਦੀਪ ਕੁਮਾਰ ਤਹਿਸੀਲਦਾਰ, ਸੰਗੀਤ ਕੁਮਾਰ ਕਾਰਜ ਸਾਧਕ ਅਫ਼ਸਰ ਨੰਗਲ, ਗੁਰਬਖਸ਼ੀਸ਼ ਸਿੰਘ ਕਾਰਜ ਸਾਧਕ ਅਫ਼ਸਰ ਕੀਰਤਪੁਰ ਸਾਹਿਬ, ਮਲਕੀਤ ਸਿੰਘ-ਮੋਹਨ ਲਾਲ ਐੱਸ.ਆਈ ਨਗਰ ਕੌਂਸਲ ਨੰਗਲ, ਨਵਦੀਪ ਕੌਂਸਲ ਤਹਿਸੀਲ ਸੋਸ਼ਲ ਜਸਟਿਸ ਅਫ਼ਸਰ, ਸਚਿਨ ਗੋਭਾ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ ਪੰਜਾਬ ਸਰਕਾਰ: ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।