ਸਵਰਗੀ ਮਾਤਾ ਬਖ਼ਸ਼ੀਸ਼ ਕੌਰ ਦੀਆਂ ਅਸਤੀਆਂ ਗੁਰਦੁਆਰਾ ਪਤਾਲ ਪੁਰੀ ਸਾਹਿਬ ਵਿਖੇ ਜਲ ਪ੍ਰਵਾਹ
ਕੀਰਤਪੁਰ ਸਾਹਿਬ, 16 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਮਾਤਾ ਬਖ਼ਸ਼ੀਸ਼ ਕੌਰ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਦੀਆਂ ਅਸਥੀਆਂ ਪਰਿਵਾਰਿਕ ਮੈਂਬਰ ਅਤੇ ਸਾਕ ਸੰਬੰਧੀ ਸਤਲੁਜ ਦਰਿਆ ਵਿਚ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਸ੍ਰੀ ਪਤਾਲ ਪੁਰੀ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਅਸਥ ਘਾਟ ’ਤੇ ਅਰਦਾਸ ਕਰਨ ਉਪਰੰਤ ਅਸਥੀਆਂ ਸੇਜਲ ਅੱਖਾਂ ਨਾਲ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਤੋਂ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ।
ਅਜੀਤ ਡੈਸਕ
17-11-2026