16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਆਗੂ ਪਰਾਸ਼ਰ ਵਲੋਂ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਚੁੱਕੇ ਤਿੱਖੇ ਸਵਾਲ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਪੱਤਰ ਪ੍ਰੇਰਕ)-ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਬੁਨਿਆਦੀ ਸਹੂਲਤਾਂ, ਗਲੀਆਂ-ਨਾਲੀਆਂ ਦੀ ਹਾਲਤ ਅਤੇ ਸਫ਼ਾਈ ਵਿਵਸਥਾ ਨੂੰ ਲੈ ਕੇ ਭਾਜਪਾ ਦੇ ਆਗੂ ਬਲਰਾਮ ਪਰਾਸ਼ਰ ਵਲੋਂ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਤੇ ਤਿੱਖੇ ਸਵਾਲ ਖੜ੍ਹੇ ਕੀਤੇ ਗਏ ਹਨ। ਪਰਾਸ਼ਰ ਨੇ ਕਿਹਾ ਕਿ ਚੋਣਾਂ ਨੂੰ ਮਹਿਜ਼ ਇੱਕ ਮਹੀਨਾ ਬਾਕੀ ਰਹਿ ਗਿਆ ਹੈ, ਪਰੰਤੂ ਸ਼ਹਿਰ ਦੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਪ੍ਰਬੰਧਾਂ ਦੀ ਹਾਲਤ ਅਜੇ ਵੀ ਤਰਸਯੋਗ ਬਣੀ ਹੋਈ ਹੈ।

ਅਜੀਤ ਡੈਸਕ 17-11-2026
ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਪੱਤਰ ਪ੍ਰੇਰਕ)-ਆਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਬੁਨਿਆਦੀ ਸਹੂਲਤਾਂ, ਗਲੀਆਂ-ਨਾਲੀਆਂ ਦੀ ਹਾਲਤ ਅਤੇ ਸਫ਼ਾਈ ਵਿਵਸਥਾ ਨੂੰ ਲੈ ਕੇ ਭਾਜਪਾ ਦੇ ਆਗੂ ਬਲਰਾਮ ਪਰਾਸ਼ਰ ਵਲੋਂ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਤੇ ਤਿੱਖੇ ਸਵਾਲ ਖੜ੍ਹੇ ਕੀਤੇ ਗਏ ਹਨ। ਪਰਾਸ਼ਰ ਨੇ ਕਿਹਾ ਕਿ ਚੋਣਾਂ ਨੂੰ ਮਹਿਜ਼ ਇੱਕ ਮਹੀਨਾ ਬਾਕੀ ਰਹਿ ਗਿਆ ਹੈ, ਪਰੰਤੂ ਸ਼ਹਿਰ ਦੀਆਂ ਗਲੀਆਂ, ਨਾਲੀਆਂ ਅਤੇ ਸੀਵਰੇਜ ਪ੍ਰਬੰਧਾਂ ਦੀ ਹਾਲਤ ਅਜੇ ਵੀ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਦੇਸ-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚਦੀ ਹੈ। ਪਰੰਤੂ ਇੱਥੋਂ ਦੀ ਸਫ਼ਾਈ ਵਿਵਸਥਾ ਅਤੇ ਬੁਨਿਆਦੀ ਢਾਂਚੇ ਦੀ ਅਣਦੇਖੀ ਸਥਾਨਕ ਨਿਵਾਸੀਆਂ ਲਈ ਵੱਡੀ ਪਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਕੌਮੀ ਪ੍ਰੈੱਸ ਦਿਹਾੜੇ ਮੌਕੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਸਮਾਗਮ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਭੂਮਿਕਾ ਅਹਿਮ :... ਅਗਲੀ ਖ਼ਬਰ ਹਰਜੋਤ ਬੈਂਸ ਦੇ ਜਨਮ ਦਿਨ ’ਤੇ ਡਾ. ਸੁਭਾਸ਼ ਸ਼ਰਮਾ ਦੇ ਵਧਾਈ ਟਵੀਟ ਨੇ ਛੇੜੀ ਨਵੀਂ ਚਰਚਾ ਹਰਜੋਤ ਬੈਂਸ ਦੇ ਜਨਮ ਦਿਨ ’ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।