18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਾਹਣਮਾਜਰਾ ਦੇ ਖੇਡ ਮੈਦਾਨ ਲਈ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਪਾਇਆ ਯੋਗਦਾਨ

ਨੂਰਪੁਰ ਬੇਦੀ, 17 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਕਾਂਗਰਸ ਓ. ਬੀ.

ਅਜੀਤ ਡੈਸਕ 18-11-2026
ਨੂਰਪੁਰ ਬੇਦੀ, 17 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਕਾਂਗਰਸ ਓ. ਬੀ. ਸੀ. ਵਿੰਗ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਤੇ ਖੇਡ ਪ੍ਰਮੋਟਰ ਕਮਲ ਚੌਹਾਨ ਵਲੋਂ ਪਿੰਡ ਬਾਹਮਣ ਮਾਜਰਾ ਦੇ ਖੇਡ ਮੈਦਾਨ ਦੇ ਵਿਕਾਸ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕਰਕੇ ਯੋਗਦਾਨ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਕਮਲ ਚੌਹਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਜਿਥੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਖੇਡ ਸਹੂਲਤਾਂ ਦਾ ਵਿਕਾਸ ਕਰਵਾਉਣ ਲਈ ਉਹ ਭਵਿੱਖ ਵਿਚ ਵੀ ਆਪਣਾ ਸਹਿਯੋਗ ਜਾਰੀ ਰੱਖਣਗੇ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ, ਪਰਮਜੀਤ ਸਿੰਘ, ਸਰਦਾ ਰਾਮ, ਧੰਨਪਤ ਰਾਏ ਸਿੰਘ, ਭੁਪਿੰਦਰ ਸਿੰਘ ਦੋਧੀ, ਅਮਰ ਸਿੰਘ ਛੇਤਰਾ, ਕੈਪਟਨ ਓਂਕਾਰ ਸਿੰਘ, ਹਰਮੇਸ਼ ਚੰਦ, ਦਿਲਜੀਤ ਸਿੰਘ ਦਿੱਲੀ, ਧਰਮਿੰਦਰ ਫ਼ੌਜੀ, ਬਾਮ ਫ਼ੌਜੀ, ਧਰਮਿੰਦਰ ਸਿੰਘ ਨਰਿੰਦਰ ਸਿੰਘ ਖੇਪੜ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਬੁਢਾਪਾ , ਵਿਧਵਾ ਤੇ ਅੰਗਹੀਣ ਪੈਨਸ਼ਨ 5 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ - ਇਲਾਕਾ ਸੰਘਰਸ਼ ਕਮੇਟੀ ਅਗਲੀ ਖ਼ਬਰ ਭਾਜਪਾ ਦੇ ਉਦਯੋਗ ਸੈੱਲ ਪੰਜਾਬ ਵਿਚ ਗੋਵਰਧਨ ਸੋਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।