18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਲਿਆ ਜਾਇਜ਼ਾ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) 2026-27 ਤਹਿਤ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟਰੇਟ ਮੋਰਿੰਡਾ ਲਿੰਧੀਆ ਐਲ. ਐਨ.

ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) 2026-27 ਤਹਿਤ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਉਪ ਮੰਡਲ ਮੈਜਿਸਟਰੇਟ ਮੋਰਿੰਡਾ ਲਿੰਧੀਆ ਐਲ. ਐਨ. ਦੀ ਪ੍ਰਧਾਨਗੀ ਹੇਠ ਸਹਾਇਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਤੇ ਰੂਪਨਗਰ ਵਿਚ ਹੁਣ ਤੱਕ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਦੇ ਕੁਇਜ਼, ਲੇਖ ਲਿਖਣ ਤੇ ਹੋਰ ਮੁਕਾਬਲੇ ਕਰਵਾਏ ਗਏ ਹਨ, ਜਿਨ੍ਹਾਂ ’ਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਭਾਗ ਲੈਣਗੇ। ਇਸ ਮੌਕੇ ਵੋਟ ਦੀ ਮਹੱਤਤਾ, ਨਵੇਂ ਵੋਟਰਾਂ ਦੀ ਰਜਿਸਟੇ੍ਸ਼ਨ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਗਿਆ। ਲਿੰਧੀਆ ਐਲ. ਐਨ. ਨੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਨਵੰਬਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਉਣ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਤਹਿਸੀਲਦਾਰ ਚੋਣਾਂ ਪਲਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਸੰਦੀਪ ਭੱਟ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਅਵਿਨਾਸ਼ ਰਾਏ ਖੰਨਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਭਾਜਪਾ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਲਈ ਰਸਦ ਦਾ ਟਰੱਕ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।